ਹੈਰੋਇਨ ਸਮੇਤ ਨੌਜਵਾਨ ਕਾਬੂ
ਹੈਰੋਇਨ ਸਮੇਤ ਨੌਜਵਾਨ ਕਾਬੂ
Publish Date: Thu, 08 Jan 2026 06:27 PM (IST)
Updated Date: Thu, 08 Jan 2026 06:30 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਮੁਖੀ ਜੈ ਇੰਦਰ ਸਿੰਘ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਲਲਿਤ ਕੁਮਾਰ ਪੁਲਿਸ ਪਾਰਟੀ ਸਮੇਤ ਲੈਦਰ ਕੰਪਲੈਕਸ ’ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇਕ ਨੌਜਵਾਨ ਜੋ ਕਿ ਬਾਬਾ ਬੁੱਢਾ ਜੀ ਪੁਲ਼ ਨੇੜੇ ਖੜ੍ਹਾ ਸੀ ਨੇ ਜਦੋਂ ਪੁਲਿਸ ਪਾਰਟੀ ਦੇਖੀ ਤਾਂ ਯਕਦਮ ਘਬਰਾ ਗਿਆ। ਉਸ ਦੀ ਘਬਰਾਹਟ ਦੇਖ ਕੇ ਰੋਕ ਕੇ ਜਦੋਂ ਨਾਂ ਪੁੱਛਿਆ ਤਾਂ ਉਸਨੇ ਆਪਣਾ ਨਾਮ ਰਾਹੁਲ ਵਾਸੀ ਨਿਊ ਬਲਦੇਵ ਨਗਰ ਦੱਸਿਆ। ਜਦੋਂ ਪੁਲਿਸ ਪਾਰਟੀ ਨੇ ਤਲਾਸ਼ੀ ਲਈ ਤਾਂ ਉਸ ਦੀ ਜੇਬ ’ਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।