ਹੈਰੋਇਨ ਸਮੇਤ ਨੌਜਵਾਨ ਕਾਬੂ
ਹੈਰੋਇਨ ਸਮੇਤ ਨੌਜਵਾਨ ਕਾਬੂ
Publish Date: Sun, 18 Jan 2026 08:05 PM (IST)
Updated Date: Mon, 19 Jan 2026 04:18 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਬਾਰਾਦਰੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਗੁਰਦੀਪ ਸਿੰਘ ਪੁਲਿਸ ਪਾਰਟੀ ਸਮੇਤ ਰੇਲਵੇ ਕੁਆਟਰ ਲਾਗੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਗਲੀ ’ਚੋਂ ਨਿਕਲੇ ਇਕ ਨੌਜਵਾਨ ਨੇ ਜਦ ਪੁਲਿਸ ਪਾਰਟੀ ਦੇਖੀ ਤਾਂ ਇਕਦਮ ਘਬਰਾ ਗਿਆ ਤੇ ਤੇਜ਼ ਕਦਮਾਂ ਨਾਲ ਮੌਕੇ ਤੋਂ ਖਿਸਕਣ ਲੱਗਾ। ਸ਼ੱਕ ਪੈਣ ’ਤੇ ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਜਦ ਉਸਦਾ ਨਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਵਿਜੇ ਤਾਮਰਾ ਵਾਸੀ ਲੰਮਾ ਪਿੰਡ ਚੌਕ ਦੱਸਿਆ। ਜਦ ਪੁਲਿਸ ਪਾਰਟੀ ਨੇ ਉਸਦੀ ਤਲਾਸ਼ੀ ਲਈ ਤਾਂ ਉਸਦੀ ਜੇਬ ’ਚੋਂ ਛੇ ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਲਜਮ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ।