ਹੈਰੋਇਨ ਸਮੇਤ ਨੌਜਵਾਨ ਆਇਆ ਕਾਬੂ
ਹੈਰੋਇਨ ਸਮੇਤ ਨੌਜਵਾਨ ਕਾਬੂ
Publish Date: Tue, 20 Jan 2026 06:46 PM (IST)
Updated Date: Tue, 20 Jan 2026 06:48 PM (IST)
ਕ੍ਰਾਈਮ ਰਿਪਰੋਟਰ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਸੱਤ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਏਐੱਸਆਈ ਸੱਤਪਾਲ ਸਿੰਘ ਪੁਲਿਸ ਪਾਰਟੀ ਸਮੇਤ ਲੁਹਾਰ ਨੰਗਲ ਲਿੰਕ ਰੋਡ ’ਤੇ ਨਾਕਾਬੰਦੀ ’ਤੇ ਮੌਜੂਦ ਸਨ। ਇਸ ਦੌਰਾਨ ਪਿੰਡ ਵਾਲੀ ਸਾਈਡ ਤੋਂ ਪੈਦਲ ਆ ਰਹੇ ਇਕ ਨੌਜਵਾਨ ਨੇ ਜਦ ਪੁਲਿਸ ਨਾਕਾ ਦੇਖਿਆ ਤਾਂ ਯਕਦਮ ਘਬਰਾ ਗਿਆ ਤੇ ਪਿਛਾਂਹ ਮੁੜ ਲੱਗ ਪਿਆ। ਸ਼ੱਕ ਪੈਣ ’ਤੇ ਏਐੱਸਆਈ ਸਤਪਾਲ ਸਿੰਘ ਨੇ ਉਸ ਨੂੰ ਰੋਕ ਕੇ ਜਦੋਂ ਉਸ ਦਾ ਨਾਂ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਅਮਨਦੀਪ ਸਿੰਘ ਵਾਸੀ ਕੋਟ ਬਾਬਾ ਦੀਪ ਸਿੰਘ ਨਗਰ ਦੱਸਿਆ। ਜਦੋਂ ਉਸਨੂੰ ਪਿੰਡ ’ਚ ਘੁੰਮਣ ਦਾ ਕਾਰਨ ਪੁੱਛਿਆ ਗਿਆ ਤਾਂ ਉਹ ਕੋਈ ਢੁੱਕਵਾਂ ਜਵਾਬ ਨਹੀਂ ਦੇ ਸਕਿਆ। ਸ਼ੱਕ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਜਦ ਉਸ ਦੀ ਤਲਾਸ਼ੀ ਲਈ ਤਾਂ ਜੇਬ ’ਚੋਂ 5.30 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।