ਹੈਰੋਇਨ ਸਮੇਤ ਨੌਜਵਾਨ ਕਾਬੂ
ਹੈਰੋਇਨ ਸਮੇਤ ਨੌਜਵਾਨ ਕਾਬੂ
Publish Date: Tue, 10 Feb 2026 06:46 PM (IST)
Updated Date: Tue, 10 Feb 2026 06:47 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਜੈ ਇੰਦਰ ਸਿੰਘ ਨੇ ਦੱਸਿਆ ਕਿ ਏਐੱਸਆਈ ਪਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ਲੈਦਰ ਕੰਪਲੈਕਸ ’ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੈਦਲ ਆ ਰਹੇ ਇਕ ਨੌਜਵਾਨ ਨੇ ਜਦ ਪੁਲਿਸ ਪਾਰਟੀ ਦੇਖੀ ਤਾਂ ਯਕਦਮ ਘਬਰਾ ਗਿਆ ਤੇ ਤੇਜ਼ ਕਦਮਾਂ ਨਾਲ ਪਿੱਛੇ ਦੀ ਮੁੜ ਪਿਆ। ਸ਼ੱਕ ਪੈਣ ’ਤੇ ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਜਦ ਉਸਦਾ ਨਾਂ ਪੁੱਛਿਆ ਤਾਂ ਉਸਨੇ ਆਪਣਾ ਨਾਮ ਸੁਰਜੀਤ ਸਿੰਘ ਵਾਸੀ ਬਸਤੀ ਗੁਜਾ ਦੱਸਿਆ। ਜਦੋਂ ਜੇਬ ਦੀ ਤਲਾਸ਼ੀ ਲਈ ਤਾਂ 4.16 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਇੰਸਪੈਕਟਰ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।