ਨਾਜਾਇਜ਼ ਸ਼ਰਾਬ ਸਮੇਤ ਨੌਜਵਾਨ ਕਾਬੂ
ਨਾਜਾਇਜ਼ ਸ਼ਰਾਬ ਸਮੇਤ ਨੌਜਵਾਨ ਕਾਬੂ
Publish Date: Sat, 07 Feb 2026 06:42 PM (IST)
Updated Date: Sun, 08 Feb 2026 04:08 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਦੋ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਇਕ ਨੌਜਵਾਨ ਦੇ ਘਰ ਛਾਪਾਮਾਰੀ ਕਰ ਕੇ ਉਥੋਂ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਤੇ ਪਊਏ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਨੇ ਸੂਚਨਾ ਦਿੱਤੀ ਸੀ ਕਿ ਗਾਂਧੀ ਕੈਂਪ ’ਚ ਨਿਤਿਨ ਨਾਂ ਦਾ ਇਕ ਨੌਜਵਾਨ ਆਪਣੇ ਘਰ ’ਚ ਹੀ ਨਾਜਾਇਜ਼ ਸ਼ਰਾਬ ਵੇਚਦਾ ਹੈ। ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਹੌਲਦਾਰ ਵਿਨੋਦ ਕੁਮਾਰ ਨੂੰ ਪੁਲਿਸ ਪਾਰਟੀ ਸਮੇਤ ਉਕਤ ਘਰ ’ਚ ਛਾਪਾਮਾਰੀ ਕਰਨ ਲਈ ਭੇਜਿਆ। ਪੁਲਿਸ ਨੇ ਮੌਕੇ ਤੋਂ ਨਿਤਿਨ ਵਾਸੀ ਗਾਂਧੀ ਕੈਂਪ ਨੂੰ ਕਾਬੂ ਕਰ ਕੇ ਉਸ ਦੇ ਘਰੋਂ ਚਾਰ ਬੋਤਲਾਂ ਤੇ 36 ਪਊਏ ਨਾਜਾਇਜ਼ ਸ਼ਰਾਬ ਦੇ ਬਰਾਮਦ ਕੀਤੇ। ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।