ਨਾਜਾਇਜ਼ ਪਿਸਤੌਲ ਸਮੇਤ ਕਾਬੂ, ਕਾਰਤੂਸ ਵੀ ਬਰਾਮਦ
ਜਲੰਧਰ ’ਚ ਨੌਜਵਾਨ ਨਾਜਾਇਜ ਪਿਸਤੌਲ ਸਮੇਤ ਕਾਬੂ, ਕਾਰਤੂਸ ਵੀ ਬਰਾਮਦ
Publish Date: Fri, 10 Apr 2026 10:38 PM (IST)
Updated Date: Fri, 10 Apr 2026 10:41 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ’ਚ ਸੀਆਈਏ ਸਟਾਫ ਨੇ ਇਕ ਨੌਜਵਾਨ ਨੂੰ ਨਾਜਾਇਜ਼ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ। ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਬਸਤੀ ਗੁੱਜ਼ਾਂ ਨਿਵਾਸੀ ਕਪਿਲ ਦੇਵ ਵਜੋਂ ਹੋਈ ਹੈ। ਪੁਲਿਸ ਨੇ ਉਸ ਕੋਲੋਂ ਇਕ ਨਾਜਾਇਜ਼ ਪਿਸਤੌਲ ਤੇ ਚਾਰ ਕਾਰਤੂਸ ਬਰਾਮਦ ਕੀਤੇ ਹਨ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਿਸੇ ਵੱਡੀ ਅਪਰਾਧਿਕ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ, ਜਿਸ ਨੂੰ ਪੁਲਿਸ ਨੇ ਸਮੇਂ ਸਿਰ ਨਾਕਾਮ ਕਰ ਦਿੱਤਾ। ਪੁਲਿਸ ਨੂੰ ਸ਼ੱਕ ਹੈ ਕਿ ਉਸ ਦੇ ਹਥਿਆਰ ਤਸਕਰਾਂ ਨਾਲ ਸਬੰਧ ਹੋ ਸਕਦੇ ਹਨ, ਹਾਲਾਂਕਿ ਇਸ ਦੀ ਅਧਿਕਾਰਿਤ ਪੁਸ਼ਟੀ ਹਾਲੇ ਨਹੀਂ ਹੋਈ। ਸੀਆਈਏ ਸਟਾਫ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।