ਨੱਥੇਵਾਲ ’ਚ ਨੌਜਵਾਨ ’ਤੇ ਹਮਲਾ, ਤਿੰਨ ਨਾਮਜ਼ਦ
ਨੱਥੇਵਾਲ ’ਚ ਨੌਜਵਾਨ ’ਤੇ ਹਮਲਾ, ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Publish Date: Sat, 28 Mar 2026 06:38 PM (IST)
Updated Date: Sun, 29 Mar 2026 04:12 AM (IST)

ਸੰਗੀਤਾ ਸ਼ਰਮਾ, ਪੰਜਾਬੀ ਜਾਗਰਣ ਜੰਡਿਆਲਾ ਮੰਜਕੀ : ਥਾਣਾ ਸਦਰ ਜਲੰਧਰ ਅਧੀਨ ਆਉਂਦੀ ਪੁਲਿਸ ਚੌਕੀ ਜੰਡਿਆਲਾ ਮੰਜਕੀ ਦੇ ਪਿੰਡ ਨੱਥੇਵਾਲ ’ਚ ਇਕ ਨੌਜਵਾਨ ’ਤੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਆਕਾਸ਼ਦੀਪ ਪੁੱਤਰ ਅਜੈ ਕੁਮਾਰ ਵਾਸੀ ਨੱਥੇਵਾਲ ਤੇ ਉਸ ਦੇ ਦੋ ਅਣਪਛਾਤੇ ਸਾਥੀਆਂ ਖ਼ਿਲਾਫ਼ ਪੁਲਿਸ ਨੇ ਅੱਠ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਪੀੜਤ ਸੁਖਵਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਉਹ ਡਰਾਈਵਰ ਦਾ ਕੰਮ ਕਰਦਾ ਹੈ ਤੇ ਆਪਣੇ ਪਰਿਵਾਰ ਸਮੇਤ ਪਿੰਡ ਦੇ ਬਾਹਰ ਡੇਰੇ ’ਤੇ ਰਹਿੰਦਾ ਹੈ। ਉਸ ਨੇ ਕਿਹਾ ਕਿ 12 ਮਾਰਚ ਦੀ ਸ਼ਾਮ ਕਰੀਬ 7:30 ਵਜੇ, ਜਦੋਂ ਉਹ ਮੋਟਰਸਾਈਕਲ ’ਤੇ ਕਰਿਆਨਾ ਸਟੋਰ ਤੋਂ ਸਾਮਾਨ ਲੈ ਕੇ ਵਾਪਸ ਆ ਰਿਹਾ ਸੀ ਤਾਂ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ। ਦੋਸ਼ ਹੈ ਕਿ ਆਕਾਸ਼ਦੀਪ ਨੇ ਲੋਹੇ ਦੇ ਪੰਚ ਨਾਲ ਉਸ ਦੀ ਸੱਜੀ ਅੱਖ ’ਤੇ ਵਾਰ ਕੀਤਾ, ਜਦਕਿ ਹੋਰ ਦੋ ਨੌਜਵਾਨਾਂ ਨੇ ਡੰਡਿਆਂ ਨਾਲ ਉਸ ਦੀ ਪਿੱਠ ’ਤੇ ਹਮਲਾ ਕੀਤਾ। ਹਮਲਾਵਰਾਂ ਨੇ ਉਸ ਦੇ ਮੋਟਰਸਾਈਕਲ ਦੀ ਵੀ ਭੰਨ-ਤੋੜ ਕੀਤੀ ਤੇ ਉਸ ਨੂੰ ਜਾਨੋਂ ਮਾਰਣ ਦੀ ਨੀਅਤ ਨਾਲ ਮਾਰਿਆ। ਜ਼ਖ਼ਮੀ ਹਾਲਤ ’ਚ ਘਰ ਪਹੁੰਚਣ ’ਤੇ ਉਸ ਦੀ ਮਾਤਾ ਮਨਜੀਤ ਕੌਰ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਜੰਡਿਆਲਾ ਦਾਖ਼ਲ ਕਰਵਾਇਆ। ਪੀੜਤ ਵੱਲੋਂ ਦਿੱਤੀ ਦਰਖ਼ਾਸਤ ਦੇ ਆਧਾਰ ’ਤੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਸੁਖਵਿੰਦਰ ਸਿੰਘ ਨੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ।