ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ ਜ਼ਖ਼ਮੀ
ਗੁਰਾਇਆ ਮੇਨ ਚੌਕ ’ਚ ਨੌਜਵਾਨ ’ਤੇ ਤੇਜਧਾਰ ਹਥਿਆਰਾਂ ਨਾਲ ਹਮਲਾ, ਗੰਭੀਰ ਜਖਮੀ
Publish Date: Wed, 18 Mar 2026 09:48 PM (IST)
Updated Date: Wed, 18 Mar 2026 09:52 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰਾਇਆ : ਗੁਰਾਇਆ ਦੇ ਮੇਨ ਚੌਕ ’ਚ ਇਕ ਨੌਜਵਾਨ ’ਤੇ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ, ਜਿਸ ’ਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ ’ਤੇ ਮਿਲੀ ਜਾਣਕਾਰੀ ਅਨੁਸਾਰ ਪਿੰਡ ਕਬੋਆ ਦਾ ਨੌਜਵਾਨ ਜਸਵਿੰਦਰ ਕੁਮਾਰ ਪੁੱਤਰ ਦੇਸ ਰਾਜ ਨੇ ਦੱਸਿਆ ਕਿ ਉਹ ਪਿੰਡ ਦੀ ਇਕ ਕੁੜੀ ਨਾਲ ਗੱਲ ਕਰਦਾ ਸੀ, ਜਿਸ ਕਾਰਨ ਘਰ ’ਚ ਉਸ ਨਾਲ ਬਹਿਸ ਹੋਈ। ਇਸ ਤੋਂ ਬਾਅਦ ਉਹ ਗੁਰਾਇਆ ਆਇਆ ਸੀ ਤੇ ਜਦੋਂ ਉਹ ਕਾਰ ਤੋਂ ਬਾਹਰ ਨਿਕਲਿਆ, ਉਦੋਂ ਹੀ ਹਮਲਾ ਹੋਇਆ। ਜ਼ਖਮੀ ਨੌਜਵਾਨ ਨੂੰ ਨਿੱਜੀ ਐਬੂਲੈਂਸ ਰਾਹੀਂ ਬੜਾ ਪਿੰਡ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਐੱਸਐੱਚਓ ਗੁਰਾਇਆ ਪਰਮਿੰਦਰ ਸਿੰਘ ਥਿੰਦ ਨੇ ਦੱਸਿਆ ਕਿ ਇਸ ਮਾਮਲੇ ਦੀ ਤਫਤੀਸ਼ ਜਾਰੀ ਹੈ ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।