ਨਸ਼ੇ ਦਾ ਸੇਵਨ ਕਰਦਾ ਇਕ ਕਾਬੂ
ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ
Publish Date: Sun, 25 Jan 2026 09:59 PM (IST)
Updated Date: Mon, 26 Jan 2026 04:19 AM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਥਾਣਾ ਇਕ ਦੀ ਪੁਲਿਸ ਨੇ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਇਕ ਦੇ ਮੁਖੀ ਰਕੇਸ਼ ਕੁਮਾਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸ਼ਹੀਦ ਭਗਤ ਸਿੰਘ ਕਾਲੋਨੀ ਨੇੜੇ ਪੁਲ ਦੇ ਹੇਠਾਂ ਰੇਲਵੇ ਲਾਈਨਾਂ ਤੋਂ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਕਰਨਦੀਪ ਸਿੱਧੂ ਵਾਸੀ ਨੇੜੇ ਗੁਰਦੁਆਰਾ ਸਾਹਿਬ, ਪਿੰਡ ਲਿਧੜਾ ਜਲੰਧਰ ਨੂੰ ਕਾਬੂ ਕੀਤਾ ਹੈ। ਜਿਸ ਵਿਰੁੱਧ ਐੱਨਡੀਪੀਐੱਸ ਐਕਟ ਅਧੀਨ ਕੇਸ ਦਰਜ ਕਰਕੇ ਉਸ ਨੂੰ ਨਸ਼ਾ ਛਡਾਊ ਕੇਂਦਰ ’ਚ ਭੇਜਿਆ ਗਿਆ ਹੈ।