ਦਮੋਰੀਆ ਪੁਲ ਹੇਠਾਂ ਨਸ਼ੇ ਦਾ ਸੇਵਨ ਕਰਦਾ ਕਾਬੂ
ਦਮੋਰੀਆ ਪੁਲ ਦੇ ਹੇਠਾਂ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਕਾਬੂ
Publish Date: Thu, 19 Feb 2026 09:55 PM (IST)
Updated Date: Fri, 20 Feb 2026 04:12 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ-3 ਦੀ ਪੁਲਿਸ ਨੇ ਦਮੋਰੀਆ ਪੁਲ਼ ਹੇਠਾਂ ਨਸ਼ੇ ਦਾ ਸੇਵਨ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਪਛਾਣ ਵਿਕਰਮ ਸਿੰਘ ਵਾਸੀ ਈਸ਼ਵਰ ਕਾਲੋਨੀ ਵਜੋਂ ਹੋਈ ਹੈ। ਥਾਣਾ-3 ਦੇ ਇੰਚਾਰਜ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਬੁੱਧਵਾਰ ਰਾਤ ਨੂੰ ਦਮੋਰੀਆ ਪੁਲ ਨੇੜੇ ਲੰਘਦੇ ਸਮੇਂ ਇਕ ਨੌਜਵਾਨ ਨੂੰ ਸ਼ੱਕੀ ਗਤੀਵਿਧੀਆਂ ’ਚ ਸ਼ਾਮਲ ਦੇਖਿਆ ਗਿਆ। ਸ਼ੱਕ ਦੇ ਆਧਾਰ ਤੇ ਪੁਲਿਸ ਨੇ ਉਸ ਨੂੰ ਰੋਕਿਆ ਤੇ ਪੁੱਛਗਿੱਛ ਕੀਤੀ। ਉਸ ਨੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੀ ਗੱਲ ਕਬੂਲ ਕੀਤੀ। ਤਲਾਸ਼ੀ ਲੈਣ ਤੇ ਉਸ ਦੇ ਕਬਜ਼ੇ ’ਚੋਂ ਨਸ਼ੇ ਦੀ ਵਰਤੋਂ ਲਈ ਵਰਤਿਆ ਜਾਣ ਵਾਲਾ ਸਾਮਾਨ ਬਰਾਮਦ ਹੋਇਆ। ਮੁਲਜ਼ਮ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।