- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿਨ-ਦਿਹਾੜੇ ਬਿਜਲੀ ਦੀਆਂ ਤਾਰਾਂ ਕੱਟਦੇ ਹੋਏ ਨੌਜਵਾਨ ਨੂੰ ਲੋਕਾਂ ਨੇ ਫੜਿਆ, ਚਾਕੂ ਬਰਾਮਦ

--ਨਸ਼ੇ ਦੀ ਲਤ ਪੂਰੀ ਕਰਨ ਲਈ ਚੋਰੀ ਕਰਨ ਦੀ ਗੱਲ ਮੰਨੀ
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ
ਸ਼ਹਿਰ ’ਚ ਦਿਨ-ਦਿਹਾੜੇ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੇ ਇਕ ਨੌਜਵਾਨ ਨੂੰ ਲੋਕਾਂ ਨੇ ਪਿੱਛਾ ਕਰਕੇ ਫੜ ਲਿਆ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਤਾਰਾਂ ਕੱਟਣ ਲਈ ਚਾਕੂ ਦੀ ਵਰਤੋਂ ਕੀਤੀ ਸੀ। ਮੌਕੇ 'ਤੇ ਪੁੱਛਗਿੱਛ ਕਰਨ 'ਤੇ ਉਸ ਨੇ ਚੋਰੀ ਕਰਨ ਦੀ ਗੱਲ ਕਬੂਲ ਕਰ ਲਈ। ਇਹ ਘਟਨਾ ਸੋਢਲ ਰੇਲਵੇ ਕਰਾਸਿੰਗ ਦੇ ਨੇੜੇ ਵਾਪਰੀ। ਜਾਣਕਾਰੀ ਅਨੁਸਾਰ ਨੌਜਵਾਨ ਦੀ ਪਛਾਣ ਗੌਰਵ ਵਜੋਂ ਹੋਈ ਹੈ।
-------------------------
ਨਸ਼ੇ ਦੀ ਲਤ ਪੂਰੀ ਕਰਨ ਲਈ ਚੋਰੀ ਕਰਨ ਦੀ ਗੱਲ ਮੰਨੀ
ਮੌਕੇ 'ਤੇ ਪੁੱਛਗਿੱਛ ਦੌਰਾਨ ਨੌਜਵਾਨ ਨੇ ਮੰਨਿਆ ਕਿ ਉਹ ਪਿਛਲੇ 2-3 ਸਾਲਾਂ ਤੋਂ ਨਸ਼ਾ ਕਰ ਰਿਹਾ ਹੈ। ਉਹ ਹਮੀਰਾ ਤੋਂ ਨਸ਼ੀਲੇ ਪਦਾਰਥ ਖਰੀਦਦਾ ਹੈ, ਜਿਸ 'ਤੇ ਉਹ ਹਰ ਵਾਰ ਲਗਭਗ 400 ਰੁਪਏ ਖਰਚ ਕਰਦਾ ਹੈ। ਮਾਂ ਨੇ ਦੱਸਿਆ ਕਿ ਉਸ ਨੇ ਆਪਣੇ ਪੁੱਤਰ ਨੂੰ ਕਈ ਵਾਰ ਨਸ਼ਾ ਕਰਦੇ ਹੋਏ ਫੜਿਆ ਹੈ। ਘਟਨਾ ਦਾ ਪਤਾ ਲੱਗਣ 'ਤੇ ਨੌਜਵਾਨ ਦੀ ਮਾਂ ਮੌਕੇ 'ਤੇ ਪੁੱਜ ਗਈ। ਉਸ ਨੇ ਦੂਜਾ ਵਿਆਹ ਕਰਵਾ ਲਿਆ ਹੈ ਤੇ ਉਸ ਦਾ ਪਤੀ ਪੁੱਤਰ ਨੂੰ ਪੈਸੇ ਦਿੰਦਾ ਹੈ। ਉਸ ਦਾ ਪੁੱਤਰ ਪਹਿਲਾਂ ਫੈਕਟਰੀ ’ਚ ਕੰਮ ਕਰਦਾ ਸੀ ਪਰ ਹੁਣ ਉਹ ਕਬਾੜ ਇਕੱਠਾ ਕਰਨ ਦਾ ਕੰਮ ਕਰਦਾ ਹੈ। ਇਹ ਪਹਿਲੀ ਵਾਰ ਹੈ ਜਦੋਂ ਉਸ ਨੂੰ ਪਤਾ ਲੱਗਾ ਹੈ ਕਿ ਉਹ ਚੋਰੀ ਕਰਦੇ ਹੋਏ ਫੜਿਆ ਗਿਆ ਹੈ। ਇਸ ਦੌਰਾਨ ਇਕ ਬੋਲੇਰੋ ਗੱਡੀ ਦੇ ਚਾਲਕ ਨੇ ਦੋਸ਼ ਲਗਾਇਆ ਕਿ ਨੌਜਵਾਨ ਨੇ ਤਾਰਾਂ ਕੱਟਣ ਦੌਰਾਨ ਉਸ ਦੀ ਗੱਡੀ ਨੂੰ ਨੁਕਸਾਨ ਪਹੁੰਚਾਇਆ ਹੈ। ਜਦੋ ਡਰਾਈਵਰ ਨੇ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ।