ਹੈਰੋਇਨ ਸਮੇਤ ਚੜ੍ਹਿਆ ਪੁਲਿਸ ਦੇ ਹੱਥੇ
ਹੈਰੋਇਨ ਸਮੇਤ ਨੌਜਵਾਨ ਚੜਿਆ ਪੁਲਿਸ ਦੇ ਹੱਥੇ
Publish Date: Sat, 22 Nov 2025 06:26 PM (IST)
Updated Date: Sat, 22 Nov 2025 06:28 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਮੁਖੀ ਇੰਸਪੈਕਟਰ ਮੋਹਨ ਸਿੰਘ ਨੇ ਦੱਸਿਆ ਕਿ ਏਐੱਸਆਈ ਰੁਪਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਾਖਾਂ ਵਾਲਾ ਬਾਗ ਲਾਗੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੈਦਲ ਆ ਰਹੇ ਇਕ ਨੌਜਵਾਨ ਨੇ ਜਦ ਪੁਲਿਸ ਨਾਕਾ ਦੇਖਿਆ ਤਾਂ ਇਕ ਦਮ ਘਬਰਾ ਗਿਆ ਤੇ ਆਪਣੀ ਜੇਬ ’ਚੋਂ ਇਕ ਵਜਨੀ ਲਿਫਾਫਾ ਕੱਢ ਕੇ ਸੜਕ ਕੰਡੇ ਸੁੱਟ ਦਿੱਤਾ। ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਜਦੋਂ ਉਸਦਾ ਨਾਂ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਰੋਹਿਤ ਵਾਸੀ ਬੈਂਕ ਕਾਲੋਨੀ ਮਾਡਲ ਹਾਊਸ ਦੱਸਿਆ। ਜਦੋਂ ਪੁਲਿਸ ਪਾਰਟੀ ਨੇ ਉਸ ਵੱਲੋਂ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ’ਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।