ਹੈਰੋਇਨ ਸਮੇਤ ਨੌਜਵਾਨ ਚੜ੍ਹਿਆ ਪੁਲਿਸ ਦੇ ਹੱਥੇ
ਹੈਰੋਇਨ ਸਮੇਤ ਨੌਜਵਾਨ ਚੜਿਆ ਪੁਲਿਸ ਦੇ ਹੱਥੇ
Publish Date: Thu, 08 Jan 2026 06:23 PM (IST)
Updated Date: Thu, 08 Jan 2026 06:24 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਮੁਖੀ ਜਸਪਾਲ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਸੁਖਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਲੇਮਪੁਰ ਮਸੰਦਾ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੈਦਲ ਆ ਰਹੇ ਇਕ ਨੌਜਵਾਨ ਨੇ ਜਦੋਂ ਪੁਲਿਸ ਨਾਕਾ ਦੇਖਿਆ ਤਾਂ ਇਕਦਮ ਘਬਰਾ ਗਿਆ ਤੇ ਪਿਛਾਂਹ ਮੁੜ ਲੱਗਾ। ਸ਼ੱਕ ਪੈਣ ’ਤੇ ਉਸ ਦਾ ਪਿੱਛਾ ਕਰਕੇ ਕਾਬੂ ਕਰਕੇ ਜਦੋਂ ਨਾਂ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਗੁਰਚੇਤਨ ਸਿੰਘ ਉਰਫ ਗੋਰਾ ਵਾਸੀ ਖਾਨਪੁਰ ਥਾਣਾ ਬਿਆਸ ਜ਼ਿਲ੍ਹਾ ਅੰਮ੍ਰਿਤਸਰ ਦੱਸਿਆ। ਜਦੋਂ ਪੁਲਿਸ ਪਾਰਟੀ ਨੇ ਉਸ ਨੂੰ ਇਲਾਕੇ ’ਚ ਘੁੰਮਣ ਬਾਰੇ ਪੁੱਛਿਆ ਤਾਂ ਉਹ ਟਾਲ-ਮਟੋਲ ਕਰਨ ਲੱਗਾ। ਜਦੋਂ ਪੁਲਿਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ’ਚੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਲਈ ਅਦਾਲਤ ’ਚੋਂ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ। ਥਾਣਾ ਮੁਖੀ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਰਿਮਾਂਡ ਦੌਰਾਨ ਇਸ ਦੇ ਨੈੱਟਵਰਕ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾਵੇਗੀ।