ਹੈਰੋਇਨ ਸਮੇਤ ਚੜ੍ਹਿਆ ਪੁਲਿਸ ਹੱਥੇ
ਹੈਰੋਇਨ ਸਮੇਤ ਨੌਜਵਾਨ ਚੜਿਆ ਪੁਲਿਸ ਦੇ ਹੱਥੇ
Publish Date: Tue, 27 Jan 2026 09:27 PM (IST)
Updated Date: Tue, 27 Jan 2026 09:28 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਮੁਖੀ ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਸੁਖਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਰਿਆ ਇਨਕਲੇਵ ’ਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੈਦਲ ਆ ਰਹੇ ਇਕ ਨੌਜਵਾਨ ਨੇ ਜਦ ਪੁਲਿਸ ਨਾਕਾ ਦੇਖਿਆ ਤਾਂ ਪਿਛਾਂਹ ਮੁੜਨ ਲੱਗਾ। ਸ਼ੱਕ ਪੈਣ ’ਤੇ ਪੁਲਿਸ ਪਾਰਟੀ ਨੇ ਉਸ ਦਾ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਜਦੋਂ ਸਬ ਇੰਸਪੈਕਟਰ ਸੁਖਦੇਵ ਸਿੰਘ ਨੇ ਉਸਦਾ ਨਾਂ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਚੰਨਪ੍ਰੀਤ ਸਿੰਘ ਵਾਸੀ ਸੁੱਚੀ ਪਿੰਡ ਦੱਸਿਆ। ਜਦ ਪੁਲਿਸ ਪਾਰਟੀ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ’ਚੋਂ 6.30 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ।