ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਲੱਗਾ ਕੈਂਪ
ਯੂਥ ਕਲੱਬ ਨੇ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਕੈਂਪ ਲਗਾਇਆ
Publish Date: Sat, 14 Mar 2026 06:34 PM (IST)
Updated Date: Sat, 14 Mar 2026 06:36 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਆਮ ਲੋਕਾਂ ਨੂੰ 10 ਲੱਖ ਤਕ ਦਾ ਮੁਫਤ ਇਲਾਜ ਦੇਣ ਲਈ ਚਲਾਈ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਪਿੰਡ ਜੱਕਪੁਰ ਵਿਖੇ ਯੂਥ ਕਲੱਬ ਦੀ ਟੀਮ ਵੱਲੋਂ ਰਜਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਵਿਸ਼ੇਸ਼ ਕੈਂਪ ਲਾਇਆ ਗਿਆ। ਇਸ ਕੈਂਪ ’ਚ ਲੋਕਾਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਆਮ ਆਦਮੀ ਕਲੀਨਿਕਾਂ ਤੋਂ ਬਾਅਦ ਹੁਣ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ ਇਹ ਕਾਰਡ ਗਰੀਬ ਅਤੇ ਮੱਧ-ਵਰਗੀ ਪਰਿਵਾਰਾਂ ਲਈ ਇੱਕ ਵੱਡਾ ਸਹਾਰਾ ਬਣ ਰਹੇ ਹਨ। ਇਨ੍ਹਾਂ ਕਾਰਡਾਂ ਦੀ ਮਦਦ ਨਾਲ ਲੋਕ ਮਾਨਤਾ ਪ੍ਰਾਪਤ ਹਸਪਤਾਲਾਂ ’ਚ ਆਪਣਾ ਮੁਫ਼ਤ ਅਤੇ ਮਿਆਰੀ ਇਲਾਜ ਕਰਵਾ ਸਕਣਗੇ। ਕੈਂਪ ਦੌਰਾਨ ਯੂਥ ਕਲੱਬ ਦੇ ਨੌਜਵਾਨਾਂ ਨੇ ਪੂਰੀ ਤਨਦੇਹੀ ਨਾਲ ਲੋਕਾਂ ਦੇ ਫਾਰਮ ਭਰੇ ਤੇ ਮੌਕੇ ‘ਤੇ ਹੀ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਵਾਇਆ। ਇਸ ਮੌਕੇ ਪ੍ਰਭਜੋਤ ਸਿੰਘ, ਪ੍ਰਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਸਰਪੰਚ ਸੰਗਤ ਸਿੰਘ, ਯੂਥ ਆਗੂ ਗੁਰਦੀਪ ਸਿੰਘ, ਅਮਰਨਾਥ ਸਾਬੀ ਆਦਿ ਹਾਜ਼ਰ ਸਨ।