ਸੰਤੋਖਪੁਰਾ ’ਚ ਨੌਜਵਾਨ ਵੱਲੋਂ ਖੁਦਕੁਸ਼ੀ, ਪ੍ਰੇਮਿਕਾ ਤੇ ਉਸਦੇ ਪਰਿਵਾਰ ਵੱਲੋਂ ਪਰੇਸ਼ਾਨ ਕਰਨ ਦੇ ਲੱਗੇ ਦੋਸ਼; ਮਾਮਲਾ ਦਰਜ
ਕਰਨ ਨੇ ਇਸ ਰਕਮ ਦਾ ਜ਼ਿਆਦਾਤਰ ਹਿੱਸਾ ਵਾਪਸ ਕਰ ਦਿੱਤਾ ਸੀ ਪਰ 20,000 ਰੁਪਏ ਦੇ ਬਕਾਏ ਨੂੰ ਲੈ ਕੇ ਲਗਾਤਾਰ ਮਾਨਸਿਕ ਪਰੇਸ਼ਾਨੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਸੀ।ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਮ੍ਰਿਤਕ ਦੀ ਭੈਣ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ 'ਤੇ ਸ਼ਵੇਤਾ, ਉਸ ਦੇ ਭਰਾ ਗਗਨ ਤੇ ਮਾਂ ਮੀਨੂੰ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅੱਗੇ ਦੀ ਜਾਂਚ ਜਾਰੀ ਹੈ।
Publish Date: Thu, 02 Apr 2026 09:58 AM (IST)
Updated Date: Thu, 02 Apr 2026 10:00 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ 8 ਦੇ ਅਧਿਕਾਰ ਖੇਤਰ ’ਚ ਆਉਣ ਵਾਲੇ ਸੰਤੋਖਪੁਰਾ ’ਚ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਨੇ ਸ਼ੱਕੀ ਹਾਲਾਤ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕਰਨ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੇ ਬਿਆਨ ’ਚ ਮ੍ਰਿਤਕ ਦੀ ਭੈਣ ਭਾਵਨਾ ਨੇ ਦੋਸ਼ ਲਾਇਆ ਕਿ ਕਰਨ ਦੇ ਤਿਲਕ ਨਗਰ ਦੀ ਰਹਿਣ ਵਾਲੀ ਸ਼ਵੇਤਾ ਨਾਂ ਦੀ ਇਕ ਲੜਕੀ ਨਾਲ ਪ੍ਰੇਮ ਸਬੰਧ ਸਨ। ਭਾਵਨਾ ਅਨੁਸਾਰ ਕਰਨ ਨੇ ਸ਼ਵੇਤਾ ਦੇ ਪਰਿਵਾਰ ਤੋਂ 60,000 ਰੁਪਏ ਉਧਾਰ ਲਏ ਸਨ। ਕਰਨ ਨੇ ਇਸ ਰਕਮ ਦਾ ਜ਼ਿਆਦਾਤਰ ਹਿੱਸਾ ਵਾਪਸ ਕਰ ਦਿੱਤਾ ਸੀ ਪਰ 20,000 ਰੁਪਏ ਦੇ ਬਕਾਏ ਨੂੰ ਲੈ ਕੇ ਲਗਾਤਾਰ ਮਾਨਸਿਕ ਪਰੇਸ਼ਾਨੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਸੀ।ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਮ੍ਰਿਤਕ ਦੀ ਭੈਣ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ 'ਤੇ ਸ਼ਵੇਤਾ, ਉਸ ਦੇ ਭਰਾ ਗਗਨ ਤੇ ਮਾਂ ਮੀਨੂੰ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅੱਗੇ ਦੀ ਜਾਂਚ ਜਾਰੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ ਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।