ਜੇਐੱਨਐੱਨ, ਜਲੰਧਰ : ਯੂਥ ਕਾਂਗਰਸ ਨੇ ਸ਼ਨਿਚਰਵਾਰ ਨੂੰ ਸ਼ਹਿਰ 'ਚ ਕਿਸਾਨਾਂ ਦੇ ਹੱਕ 'ਚ ਟਰੈਕਟਰ ਰੈਲੀ ਕੱਢੀ। ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ। ਯੂਥ ਕਾਂਗਰਸ ਜਲੰਧਰ ਸ਼ਹਿਰੀ ਦੇ ਪ੍ਰਧਾਨ ਅੰਗਦ ਦੱਤਾ ਦੀ ਅਗਵਾਈ 'ਚ ਯੂਥ ਕਾਂਗਰਸੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਦੋਸ਼ ਲਗਾਇਆ ਕਿ ਖੇਤੀ ਬਿੱਲ ਕਿਸਾਨਾਂ ਨੂੰ ਬਰਬਾਦ ਕਰਨ ਦੀ ਸਾਜ਼ਿਸ਼ ਹੈ।

ਅੰਗਦ ਦੱਤਾ ਨੇ ਕਿਹਾ ਕਿ ਕੇਂਦਰ ਸਰਕਾਰ ਕੁਝ ਖ਼ਾਸ ਕਾਰੋਬਾਰੀ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਖੇਤਰ 'ਚ ਕਾਰੋਬਾਰੀਆਂ ਦਾ ਪ੍ਰਵੇਸ਼ ਖ਼ਤਰਨਾਕ ਸਾਬਿਤ ਹੋਵੇਗਾ।

ਯੂਥ ਆਗੂ ਜਗਦੀਪ ਸਿੰਘ ਸੋਨੂ, ਰਣਦੀਪ ਸੰਧੂ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਪੂਰੀ ਕੀਮਤ ਨਹੀਂ ਮਿਲੇਗੀ। ਜਿੱਥੇ-ਜਿੱਥੇ ਅਜਿਹੇ ਕਾਨੂੰਨ ਬਣ ਰਹੇ ਹਨ, ਉੱਥੇ ਕਿਸਾਨਾਂ ਦੀ ਹਾਲਤ ਮਾੜੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜ਼ਮੀਨ 'ਤੇ ਕਾਰਪੋਰੇਟ ਸੈਕਟਰ ਦਾ ਅਧਿਕਾਰ ਹੋ ਜਾਵੇਗਾ ਤੇ ਕਿਸਾਨ ਗੁਲਾਮੀ ਕਰਨ ਨੂੰ ਮਜ਼ਬੂਰ ਹੋਣਗੇ। ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਕਿਸੇ ਤਰ੍ਹਾਂ ਨਾਲ ਵੈਧ ਨਹੀਂ ਹਨ ਤੇ ਇਸ ਨੂੰ ਵਾਪਸ ਲੈਣਾ ਹੀ ਹੋਵੇਗਾ।

Posted By: Amita Verma