ਨਸ਼ਿਆਂ ਦੀ ਭੇਟ ਚੜ੍ਹ ਰਹੀ ਜਵਾਨੀ 'ਤੇ ਵਿਜੇ ਸਾਂਪਲਾ ਦੀ ਚਿੰਤਾ, ਸਰਕਾਰ ਨੂੰ ਘੇਰਦਿਆਂ ਦਿੱਤਾ ਵੱਡਾ ਬਿਆਨ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਸੂਬੇ ’ਚ ਨਸ਼ਿਆਂ ਦਾ ਵਧਦਾ ਕਹਿਰ ਬੇਹੱਦ ਚਿੰਤਾਜਨਕ ਤੇ ਦਰਦਨਾਕ ਸਥਿਤੀ ਪੈਦਾ ਕਰ ਰਿਹਾ ਹੈ। ਨਸ਼ੇ ਕਾਰਨ ਪੱਟੀ ਸ਼ਹਿਰ ਦੇ ਦੋ ਸਕੇ ਭਰਾਵਾਂ ਕੁਲਦੀਪ ਸਿੰਘ ਤੇ ਸੋਨਾ ਸਿੰਘ ਤੇ ਕਸਬਾ ਧਾਰੀਵਾਲ ਦੇ ਪੰਕਜ ਕੁਮਾਰ ਦੀ ਮੌਤ ਦੀ ਸਾਹਮਣੇ ਆਈ ਘਟਨਾ ਨੇ ਇਕ ਵਾਰ ਫਿਰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਨਸ਼ਾ ਮੁਕਤੀ ਸਬੰਧੀ ਵੱਡੇ-ਵੱਡੇ ਦਾਅਵਿਆਂ ਦੀ ਅਸਲੀਅਤ ਲੋਕਾਂ ਸਾਹਮਣੇ ਲਿਆ ਦਿੱਤੀ ਹੈ। ਇਹ ਸਿਰਫ਼ ਇਕ ਪਰਿਵਾਰ ਦੀ ਤ੍ਰਾਸਦੀ ਨਹੀਂ, ਸਗੋਂ ਪੰਜਾਬ ਦੇ ਭਵਿੱਖ ਲਈ ਗੰਭੀਰ ਚਿਤਾਵਨੀ ਹੈ।
Publish Date: Tue, 03 Nov 2026 09:07 AM (IST)
Updated Date: Tue, 03 Nov 2026 09:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਸੂਬੇ ’ਚ ਨਸ਼ਿਆਂ ਦਾ ਵਧਦਾ ਕਹਿਰ ਬੇਹੱਦ ਚਿੰਤਾਜਨਕ ਤੇ ਦਰਦਨਾਕ ਸਥਿਤੀ ਪੈਦਾ ਕਰ ਰਿਹਾ ਹੈ। ਨਸ਼ੇ ਕਾਰਨ ਪੱਟੀ ਸ਼ਹਿਰ ਦੇ ਦੋ ਸਕੇ ਭਰਾਵਾਂ ਕੁਲਦੀਪ ਸਿੰਘ ਤੇ ਸੋਨਾ ਸਿੰਘ ਤੇ ਕਸਬਾ ਧਾਰੀਵਾਲ ਦੇ ਪੰਕਜ ਕੁਮਾਰ ਦੀ ਮੌਤ ਦੀ ਸਾਹਮਣੇ ਆਈ ਘਟਨਾ ਨੇ ਇਕ ਵਾਰ ਫਿਰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਨਸ਼ਾ ਮੁਕਤੀ ਸਬੰਧੀ ਵੱਡੇ-ਵੱਡੇ ਦਾਅਵਿਆਂ ਦੀ ਅਸਲੀਅਤ ਲੋਕਾਂ ਸਾਹਮਣੇ ਲਿਆ ਦਿੱਤੀ ਹੈ। ਇਹ ਸਿਰਫ਼ ਇਕ ਪਰਿਵਾਰ ਦੀ ਤ੍ਰਾਸਦੀ ਨਹੀਂ, ਸਗੋਂ ਪੰਜਾਬ ਦੇ ਭਵਿੱਖ ਲਈ ਗੰਭੀਰ ਚਿਤਾਵਨੀ ਹੈ।
ਜਾਰੀ ਇਕ ਬਿਆਨ ਅਨੁਸਾਰ ਵਿਜੇ ਸਾਂਪਲਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਨਤੀਜੇ ਦੇਣ ’ਚ ਨਾਕਾਮ ਦਿਖਾਈ ਦੇ ਰਹੀ ਹੈ। ਸਵਾਲ ਇਹ ਹੈ ਕਿ ਜਦੋਂ ਨੌਜਵਾਨ ਲਗਾਤਾਰ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਤੇ ਪਰਿਵਾਰਾਂ ਦੇ ਘਰਾਂ ਦੇ ਚਿਰਾਗ ਬੁੱਝ ਰਹੇ ਹਨ ਤਾਂ ਸਰਕਾਰ ਦੀਆਂ ਨਸ਼ਾ ਵਿਰੋਧੀ ਮੁਹਿੰਮਾਂ ਕਿੱਥੇ ਹਨ? ਉਨ੍ਹਾਂ ਕਿਹਾ ਕਿ ਸਿਰਫ਼ ਇਸ਼ਤਿਹਾਰਾਂ, ਬਿਆਨਾਂ ਤੇ ਫੋਟੋ ਸੈਸ਼ਨਾਂ ਨਾਲ ਨਸ਼ਿਆਂ ਦਾ ਖ਼ਾਤਮਾ ਨਹੀਂ ਹੋ ਸਕਦਾ। ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨਾ, ਵੱਡੇ ਸੌਦਾਗਰਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਤੇ ਨਸ਼ੇ ਦੇ ਆਦੀ ਨੌਜਵਾਨਾਂ ਦੇ ਇਲਾਜ ਤੇ ਮੁੜ ਵਸੇਬੇ ਲਈ ਪ੍ਰਭਾਵਸ਼ਾਲੀ ਪ੍ਰਬੰਧ ਕਰਨਾ ਸਮੇਂ ਦੀ ਮੁੱਖ ਲੋੜ ਹੈ।
ਵਿਜੇ ਸਾਂਪਲਾ ਨੇ ਕਿ ਪੰਜਾਬ ਦੀ ਜਵਾਨੀ ਬਚਾਉਣਾ ਸਿਆਸਤ ਨਹੀਂ, ਸਗੋਂ ਹਰ ਸਰਕਾਰ ਦੀ ਨੈਤਿਕ ਤੇ ਸਮਾਜਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਹੈ ਕਿ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ‘ਤੇ 31 ਦਸੰਬਰ 2029 ਤੱਕ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ।