- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਜਵਾਨੀ ਸੰਭਾਲ ਯਾਤਰਾ’ ਪੰਜਾਬ ਦੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਦੇਣ ਦਾ ਉਪਰਾਲਾ: ਰਵਿਸ਼ ਰਾਜ

-ਚਮਕੌਰ ਸਾਹਿਬ ਪੁੱਜ ਕੇ ਕਾਂਗਰਸੀ ਆਗੂ ਨੇ ਯਾਤਰਾ ਨੂੰ ਦਿੱਤਾ ਸਮਰਥਨ
-ਪੰਜਾਬੀਆਂ ਨੂੰ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਸਾਬਕਾ ਮੁੱਖ ਮੰਤਰੀ ਤੇ ਐੱਮਪੀ ਚਰਨਜੀਤ ਸਿੰਘ ਚੰਨੀ ਵੱਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਯਾਤਰਾ’ ਨੂੰ ਸਮਰਥਨ ਦੇਣ ਲਈ ਕਾਂਗਰਸੀ ਆਗੂ ਤੇ ਪੰਜਾਬ ਬ੍ਰਾਹਮਣ ਵੈਲਫੇਅਰ ਬੋਰਡ ਦੇ ਸਾਬਕਾ ਡਾਇਰੈਕਟਰ ਰਵਿਸ਼ ਰਾਜ ਸ਼ਰਮਾ ਚਮਕੌਰ ਸਾਹਿਬ ਪੁੱਜੇ। ਇਸ ਮੌਕੇ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਸ ਯਾਤਰਾ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਤੇ ਭਵਿੱਖ ਨੂੰ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਅੱਗੇ ਆਉਣਾ ਪਵੇਗਾ। ਪੰਜਾਬ ਅੱਜ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ‘ਜਵਾਨੀ ਸੰਭਾਲ ਯਾਤਰਾ’ ਰਾਹੀਂ ਇਨ੍ਹਾਂ ਮੁੱਦਿਆਂ 'ਤੇ ਆਵਾਜ਼ ਬੁਲੰਦ ਕਰਨ ਦੇ ਨਾਲ-ਨਾਲ ਪੰਜਾਬ ਨੂੰ ਸਿਹਤਮੰਦ, ਸੁਰੱਖਿਅਤ ਤੇ ਨਸ਼ਾ ਮੁਕਤ ਬਣਾਉਣ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਯਾਤਰਾ ਦਾ ਹਿੱਸਾ ਬਣਨ। ਇਸ ਮੌਕੇ ਪੰਜਾਬ ਕਾਂਗਰਸ ਦੇ ਐੱਸਸੀ ਵਿਭਾਗ ਦੇ ਉਪ ਚੇਅਰਮੈਨ ਅਸ਼ਵਨੀ ਜੰਗਰਾਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।