ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ : ਵੀਰ ਕੁਲਵੰਤ ਸਿੰਘ ਢੰਡੋਵਾਲ
ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ : ਵੀਰ ਕੁਲਵੰਤ ਸਿੰਘ ਢੰਡੋਵਾਲ
Publish Date: Sun, 15 Feb 2026 05:34 PM (IST)
Updated Date: Mon, 16 Feb 2026 04:04 AM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ,
ਸ਼ਾਹਕੋਟ: ਡਾ. ਬੀਆਰ ਅੰਬੇਡਕਰ ਆਰਮੀ ਪੰਜਾਬ ਦੀ ਵਿਸ਼ੇਸ਼ ਮੀਟਿੰਗ ਪਿੰਡ ਤਲਵੰਡੀ ਬੂਟਿਆਂ ਵਿਖੇ ਵੀਰ ਸੁਖਦੇਵ ਸਿੰਘ ਸੁੱਖਾ ਪ੍ਰਧਾਨ ਤੇ ਵੀਰ ਜਗਤਾਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਇਲਾਕੇ ਦੇ ਨੌਜਵਾਨਾਂ, ਸੀਨੀਅਰ ਆਗੂਆਂ ਤੇ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪੁੱਜੇ ਅੰਬੇਡਕਰ ਆਰਮੀ ਦੇ ਸੂਬਾ ਪ੍ਰਧਾਨ ਵੀਰ ਕੁਲਵੰਤ ਸਿੰਘ ਢੰਡੋਵਾਲ ਨੇ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਕੁਰਾਹੇ ਪੈਣ ਤੋਂ ਰੋਕਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਨਸ਼ਿਆਂ ਤੋਂ ਦੂਰ ਰਹਿਣਾ ਬਹੁਤ ਜ਼ਰੂਰੀ ਹੈ।
ਨੌਜਵਾਨ ਆਪਣੀ ਪੜ੍ਹਾਈ ਪੂਰੀ ਕਰਨ ਉਪਰੰਤ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਕੋਈ ਚੰਗਾ ਕਿੱਤਾ ਅਪਣਾ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋਣ, ਤਾਂ ਜੋ ਉਹ ਆਪਣੇ ਮਾਤਾ-ਪਿਤਾ ਅਤੇ ਸਮਾਜ ਦਾ ਨਾਮ ਰੌਸ਼ਨ ਕਰ ਸਕਣ। ਦਲਿਤ ਨੇਤਾ ਦੀਪਕ ਕੁਮਾਰ ਤੇਲੂ ਨੇ ਸੰਬੋਧਨ ਕਰਦਿਆਂ ਸਮਾਜਿਕ ਬਰਾਬਰਤਾ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਆਏ ਦਿਨ ਗਰੀਬਾਂ ਦੇ ਬੱਚਿਆਂ ਨਾਲ ਹੁੰਦੇ ਧੱਕੇ ਅਤੇ ਵਿਤਕਰੇ ਇਹ ਸਾਬਤ ਕਰਦੇ ਹਨ ਕਿ ਦੇਸ਼ ਅੰਦਰ ਅੱਜ ਵੀ ਸਾਨੂੰ ਬਰਾਬਰਤਾ ਦਾ ਹੱਕ ਪੂਰੀ ਤਰ੍ਹਾਂ ਨਸੀਬ ਨਹੀਂ ਹੋਇਆ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਪੰਜਾਬ ਅੰਦਰ ਗਰੀਬਾਂ ਅਤੇ ਦਲਿਤਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਨੂੰ ਰੋਕਣਾ ਹੈ ਤਾਂ ਸਾਨੂੰ ਸਾਰਿਆਂ ਨੂੰ ਇੱਕ ਮੰਚ ’ਤੇ ਇਕੱਠੇ ਹੋਣਾ ਪਵੇਗਾ ਅਤੇ ਆਪਣੀ ਤਾਕਤ ਦਾ ਅਹਿਸਾਸ ਕਰਵਾਉਣਾ ਪਵੇਗਾ। ਇਸ ਮੌਕੇ ਸਾਬਕਾ ਐਮਸੀ ਰਾਜ ਕੁਮਾਰ ਰਾਜੂ, ਕਪਿਲ ਚੋਪੜਾ, ਚਰਨਜੀਤ ਸਲੈਚਾਂ, ਅਸ਼ਵਨੀ ਸਹੋਤਾ, ਚਰਨਜੀਤ ਸਿੰਘ ਤਲਵੰਡੀ ਬੂਟਿਆਂ, ਅਸ਼ਵਨੀ, ਗੁਰਮੀਤ ਸਿੰਘ, ਸੁਖਦੇਵ, ਰਾਜਨ, ਸੈਮੀਅਲ, ਸੋਨੀ, ਮਨਜਿੰਦਰ ਸਿੰਘ, ਨਰੇਸ਼ ਰੌਂਤਾ, ਗਗਨ ਦੌਧਰ ਆਦਿ ਹਾਜ਼ਰ ਸਨ।