‘ਆਪ’ ਨੇ ਨਵਦੀਪ ਜੋਸਨ ਨੂੰ ਯੂਥ ਵਿੰਗ ਦਾ ਪ੍ਰਧਾਨ ਥਾਪਿਆ
‘ਆਪ’ ਵੱਲੋਂ ਯੂਥ ਵਿੰਗ ਦਾ ਪ੍ਰਧਾਨ ਥਾਪਿਆ ਗਿਆ
Publish Date: Sat, 10 Jan 2026 08:26 PM (IST)
Updated Date: Sun, 11 Jan 2026 04:12 AM (IST)
ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਆਮ ਆਦਮੀ ਪਾਰਟੀ ਵੱਲੋਂ ਨਵਦੀਪ ਸਿੰਘ ਜੋਸਨ ਨੂੰ ਲੋਹੀਆਂ ਸ਼ਹਿਰ ਦਾ ਯੂਥ ਵਿੰਗ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵਜੋਤ ਸਿੰਘ ਵੱਲੋਂ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਤੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਗਿਆ। ਇਸ ਦੇ ਨਾਲ ਹੀ ਨਵਦੀਪ ਸਿੰਘ ਜੋਸਨ ਵੱਲੋਂ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਦੁਆਬਾ ਜ਼ੋਨ ਇੰਚਾਰਜ ਯੂਥ ਵਿੰਗ ਗੁਰਿੰਦਰ ਸਿੰਘ ਸ਼ੇਰਗਿੱਲ, ਰੋਬੀ ਕੰਗ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਪ੍ਰਧਾਨ ਰਜਿੰਦਰ ਸਿੰਘ ਭੁੱਲਰ ਹਲਕਾ ਕੋ-ਆਰਡੀਨੇਟਰ ਸ਼ਾਹਕੋਟ ਤੋਂ ਸ਼ਮਸ਼ੇਰ ਸਿੰਘ ਤੇ ਹਲਕਾ ਸ਼ਾਹਕੋਟ ਦੀ ਸੀਨੀਅਰ ਲੀਡਰਸ਼ਿਪ ਦਾ ਵੀ ਧੰਨਵਾਦ ਕੀਤਾ ਗਿਆ।