- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ੇ ਦੀ ਹਾਲਤ ’ਚ ਪੁਲਿਸ ਮੁਲਾਜ਼ਮ ਵੱਲੋਂ ਬਦ ਸਲੂਕੀ ਕਰਨ ਦੇ ਨੌਜਵਾਨਾਂ ਨੇ ਲਾਏ ਦੋਸ਼

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਥਾਣਾ ਇਕ ਅਧੀਨ ਆਉਂਦੇ ਗੁਰੂ ਰਵਿਦਾਸ ਨਗਰ ਮਕਸੂਦਾ ਵਿਖੇ ਨੌਜਵਾਨ ਅਜੇ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਬੀਤੀ ਰਾਤ ਨਸ਼ੇ ਦੀ ਹਾਲਤ ’ਚ ਪੁਲਿਸ ਮੁਲਾਜ਼ਮ ਵੱਲੋਂ ਉਹਨਾਂ ਨਾਲ ਬਦਸਲੂਕੀ ਕੀਤੀ ਗਈ ਹੈ। ਪੁਲਿਸ ਥਾਣੇ ’ਚ ਸ਼ਿਕਾਇਤ ’ਚ ਉਸ ਨੇ ਲਿਖਿਆ ਹੈ ਕਿ ਉਹ ਤੇ ਉਸਦਾ ਭਰਾ ਮੋਟਰਸਾਈਕਲ ਸਮੇਤ ਬਾਹਰ ਖੜ੍ਹੇ ਸਨ ਤਾਂ ਇੰਨੇ ਨੂੰ ਦੋ ਪੁਲਿਸ ਮੁਲਾਜ਼ਮ ਆਏ ਜਿਨ੍ਹਾਂ ਵੱਲੋਂ ਨਸ਼ਾ ਕੀਤਾ ਹੋਇਆ ਸੀ ਤੇ ਉਨ੍ਹਾਂ ਵੱਲੋਂ ਉਸਦੇ ਮੋਟਰਸਾਈਕਲ ਦੀ ਫੋਟੋ ਖਿੱਚ ਕੇ ਉਸ ਤੋਂ ਬਾਅਦ ਉਸ ਉੱਪਰ ਨਸ਼ਾ ਵੇਚਣ ਦੇ ਦੋਸ਼ ਲਗਾਏ ਤੇ ਉਸ ਨਾਲ ਮਾਰਕੁਟਾਈ ਵੀ ਕੀਤੀ ਗਈ। ਉਸਦਾ ਕਹਿਣਾ ਹੈ ਕਿ ਪੁਲਿਸ ਮੁਲਾਜ਼ਮ ਖੁਦ ਨਸ਼ੇ ’ਚ ਸਨ। ਤੇ ਉਸ ਦੇ ਨਾਲ ਹੋਰ ਮੁਲਾਜ਼ਮਾਂ ਕੋਲ ਤੇਜ਼ਧਾਰ ਹਥਿਆਰ ਵੀ ਮੌਜੂਦ ਸਨ। ਇਸ ਸਬੰਧੀ ਉਨਾਂ ਵੱਲੋਂ ਗੁਰੂ ਰਵਿਦਾਸ ਨਗਰ ਮਕਸੂਦਾ ਵਿਖੇ ਪੁਲਿਸ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ। ਉਨਾਂ ਮੰਗ ਕੀਤੀ ਕਿ ਪੁਲਿਸ ਮੁਲਾਜ਼ਮ ਵਿਰੋਧੀ ਵਿਭਾਗੀ ਕਾਰਵਾਈ ਕੀਤੀ ਜਾਵੇ ਤੇ ਉਸ ਲਗਾਏ ਗਏ ਦੋਸ਼ਾਂ ਦੀ ਪੁਲਿਸ ਮੁਲਾਜ਼ਮ ਮੁਆਫੀ ਮੰਗੇ। ਇਸ ਸਬੰਧੀ ਥਾਣਾ ਇਕ ਦੇ ਮੁਖੀ ਜਸਪਾਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ, ਜਿਸ ਸਬੰਧੀ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।