ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ
ਨੌਜਵਾਨ ਦੀ ਮੋਟਰਸਾਈਕਲ ਚੋਰੀ
Publish Date: Thu, 19 Feb 2026 09:52 PM (IST)
Updated Date: Fri, 20 Feb 2026 04:10 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਲਕਸ਼ਮੀਪੁਰਾ ’ਚ ਇਕ ਘਰ ਦੇ ਬਾਹਰੋਂ ਇਕ ਨੌਜਵਾਨ ਦੀ ਮੋਟਰਸਾਈਕਲ ਚੋਰੀ ਹੋ ਗਈ। ਥਾਣਾ-3 ਦੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਸੁਖਜੀਤ ਸਿੰਘ ਵਾਸੀ ਲੱਧੇਵਾਲੀ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਲਕਸ਼ਮੀਪੁਰਾ ਆਇਆ ਸੀ ਤੇ ਆਪਣਾ ਮੋਟਰਸਾਈਕਲ ਇਕ ਘਰ ਦੇ ਬਾਹਰ ਖੜ੍ਹਾ ਕੀਤਾ ਸੀ। ਜਦੋਂ ਉਹ ਆਪਣਾ ਕੰਮ ਖ਼ਤਮ ਕਰ ਕੇ ਵਾਪਸ ਆਇਆ ਤਾਂ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ। ਚੋਰੀ ਹੋਏ ਮੋਟਰਸਾਈਕਲ ਬਾਰੇ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਗਿਆ ਤੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ।