20.35 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਮੇਤ 1 ਕਾਬੂ
20.35 ਗ੍ਰਾਮ ਹੈਰੋਇਨ ਅਤੇ 4750 ਰੁਪਏ ਡਰੱਗ ਮਨੀ ਸਮੇਤ 1 ਕਾਬੂ
Publish Date: Wed, 29 Apr 2026 09:02 PM (IST)
Updated Date: Thu, 30 Apr 2026 04:16 AM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ, ਸੁਲਤਾਨਪੁਰ ਲੋਧੀ : ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਵੱਲੋਂ ਗੋਰਵ ਤੂਰਾ ਆਈਪੀਐਸ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਹਰਿੰਦਰ ਸਿੰਘ ਪੁਲਿਸ ਕਪਤਾਨ ਤਫਤੀਸ਼ ਕਪੂਰਥਲਾ ਅਤੇ ਧਰੇਂਦਰ ਵਰਮਾ ਆਈਪੀਐਸ ਸਹਾਇਕ ਪੁਲਿਸ ਕਪਤਾਨ ਸੁਲਤਾਨਪੁਰ ਲੋਧੀ ਦੀਆਂ ਹਦਾਇਤਾਂ ਤੇ ਇਸਪੈਕਟਰ ਹਰਿੰਦਰ ਸਿੰਘ ਮੁੱਖ ਅਫਸਰ ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ਵਿੱਚ ਇੱਕ ਵਿਅਕਤੀ ਨੂੰ ਕਾਬੂ ਕਰਦਿਆਂ ਉਸ ਪਾਸੋਂ ਹੈਰੋਇਨ ਤੇ ਡਰੱਗ ਮਨੀ ਬਰਾਮਦ ਕੀਤੀ ਗਈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਇੰਸਪੈਕਟਰ ਹਰਿੰਦਰ ਸਿੰਘ ਥਾਣਾ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਟੀਮ ਨੇ 20.35 ਗ੍ਰਾਮ ਹੈਰੋਇੰਨ ਅਤੇ 4750/ਰੁਪਏ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਉਹਨਾਂ ਦੱਸਿਆ ਕਿ ਮਿਤੀ 27-4-2026 ਨੂੰ ਏਐਸਆਈ ਸੁਰਜੀਤ ਸਿੰਘ ਇੰਚਾਰਜ ਚੌਂਕੀ ਮੋਠਾਂਵਾਲ ਥਾਣਾ ਸੁਲਤਾਨਪੁਰ ਲੋਧੀ ਸਮੇਤ ਪੁਲਿਸ ਪਾਰਟੀ ਦੇ ਸਰਕਾਰੀ ਗੱਡੀ ਤੇ ਇਲਾਕੇ ਵਿੱਚ ਮਾੜੇ ਅਨਸਰਾਂ ਦੀ ਤਲਾਸ਼ ਵਿਚ ਗਸ਼ਤ ਕਰ ਰਹੇ ਸਨ ਜਿਸ ਦੌਰਾਨ ਪਿੰਡ ਲਾਟੀਆਂ ਵਾਲ ਤੋਂ ਪੁਲਿਸ ਪਾਰਟੀ ਨੇ ਕੇਹਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਲਾਟੀਆਂ ਵਾਲ ਥਾਣਾ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 20.35 ਗ੍ਰਾਮ ਹੈਰੋਇਨ ਅਤੇ 4750 ਰੁਪਏ ਡਰੰਗ ਮਨੀ ਬ੍ਰਾਮਦ ਕੀਤੀ ਜਿਸ ਤੇ ਮਕੱਦਮਾ ਨੰਬਰ 96 ਮਿਤੀ 27/4/2026 / 21,29/61/85 ਐਨਡੀਪੀਐਸ ਐਕਟ ਥਾਣਾ ਸੁਲਤਾਨਪੁਰ ਲੋਧੀ ਦਰਜ ਰਜਿਸਟਰ ਕੀਤਾ ਗਿਆ। ਪੁੱਛਗਿੱਛ ਦੌਰਾਨ ਕੇਹਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਲਾਟੀਆਂ ਵਾਲ ਥਾਣਾ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਨੇ ਦੱਸਿਆ ਕਿ ਉਹ ਪੈਸੇ ਦੇ ਲਾਲਚ ਵਿੱਚ ਇਹ ਧੰਦਾ ਕਰਦਾ ਹੈ। ਉਹਨਾਂ ਦੱਸਿਆ ਕਿ ਇਸ ਤੇ ਹੋਰ ਵੀ ਮਕੱਦਮਾ ਨੰਬਰ 233 ਮਿਤੀ 18-8-2021 ਅ/ਧ22-61-85 ਐਨਡੀਪੀਐਸ ਐਕਟ ਤਹਿਤ ਥਾਣਾ ਸੁਲਤਾਨਪੁਰ ਲੋਧੀ ਦਰਜ ਹੈ।ਜਿਸ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਦੌਰਾਨੇ ਰਿਮਾਂਡ ਇਸ ਡਰੱਗ ਰੈਕਟ ਦੀ ਚੈਨ ਬਾਰੇ ਪਤਾ ਕੀਤਾ ਜਾਵੇਗਾ।