ਰਘਬਿੰਦਰ ਸਿੰਘ/ਸਰਬੱਤ ਸਿੰਘ ਕੰਗ, ਨਡਾਲਾ

ਸੁਭਾਨਪੁਰ ਪੁਲਿਸ ਨੇ ਹੈਰੋਇਨ ਤੇ ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਸੁਭਾਨਪੁਰ ਪੁਲਿਸ ਗਸ਼ਤ ਦੌਰਾਨ ਟੀ-ਪੁਆਇੰਟ ਲੱਖਣ ਖੋਲੇ ਡੇਰੇ ਨੇੜੇ ਈਸ਼ਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਨਾਹਰਪੁਰ ਥਾਣਾ ਕਰਤਾਰਪੁਰ ਜ਼ਿਲ੍ਹਾ ਜਲੰਧਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਸੀ। ਇਸ ਦੌਰਾਨ ਉਸ ਨੇ ਆਪਣੇ ਹੱਥ 'ਚ ਫੜਿਆ ਮੋਮੀ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ। ਜਦੋਂ ਮੋਮੀ ਲਿਫਾਫਾ ਚੈੱਕ ਕੀਤਾ ਤਾਂ ਉਸ 'ਚੋਂ 5 ਗ੍ਰਾਮ ਹੈਰੋਇਨ ਤੇ 115 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਹੋਈਆਂ। ਪੁਲਿਸ ਨੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।