- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਓਵਰਲੋਡ ਟਰੱਕ ਦੀ ਲਪੇਟ ਵਿੱਚ ਆਉਣ ਤੇ 1 ਨੌਜਵਾਨ ਗੰਭੀਰ ਜਖਮੀ

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਰਾਮਪੁਰ ਜਗੀਰ ਨੇੜੇ ਬੀਤੀ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਨੇ ਪਿੰਡ ਫ਼ੱਤੂਵਾਲ ਦੇ ਇੱਕ ਪਰਿਵਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਬਾਸਮਤੀ ਨਾਲ ਭਰੇ ਦੱਸੇ ਜਾ ਰਹੇ ਇੱਕ ਓਵਰਲੋਡ ਟਰੱਕ ਦੀ ਲਪੇਟ ’ਚ ਆਉਣ ਕਾਰਨ ਪਿੰਡ ਫ਼ੱਤੂਵਾਲ ਵਾਸੀ ਪ੍ਰਦੀਪ ਸਿੰਘ ਪੁੱਤਰ ਹਰਮੇਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਹਾਲਤ ਇਸ ਸਮੇਂ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ ਤੇ ਉਹ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਵੈਂਟੀਲੇਟਰ ’ਤੇ ਇਲਾਜ ਅਧੀਨ ਹੈ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਪੁਲਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਗਈ। ਰੋਸ ਪ੍ਰਦਰਸ਼ਨ ਦੌਰਾਨ ਪ੍ਰਦੀਪ ਸਿੰਘ ਦੇ ਪਿਤਾ ਹਰਮੇਲ ਸਿੰਘ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ ਤੇ ਪਰਿਵਾਰ ਇਸ ਵੇਲੇ ਬੇਹੱਦ ਮੁਸ਼ਕਲ ਦੌਰ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਟਰੱਕ ਖਾਲੀ ਕਰਵਾਉਣ ਲਈ ਦਬਾਅ ਬਣਾਇਆ ਗਿਆ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਉਧਰ ਇਸ ਸਬੰਧੀ ਡੱਲਾ ਪੁਲਸ ਚੌਕੀ ਦੇ ਇੰਚਾਰਜ ਏਐੱਆਈ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮਾਮਲੇ ਸਬੰਧੀ ਪੁਲਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।