- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੀਪ ਸਿੰਘ ਕੰਗ ਦੀ ਅਗਵਾਈ ‘ਚ ਕਰਵਾਇਆ 101ਵਾਂ ਰਾਸ਼ਨ ਵੰਡ ਸਮਾਗਮ

ਵਿਜੇ ਸੋਨੀ, ਪੰਜਾਬੀ ਜਾਗਰਣ
ਫਗਵਾੜਾ : ਸ਼ਹਿਰ ਦੀ ਸੈਵਨ ਸਟਾਰ, ਹੰਡਰਡ ਪਰਸੈਂਟ ਐਕਟਿਵ ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਵਲੋਂ ਕਲੱਬ ਦੇ ਚਾਰਟਰ ਪ੍ਰਧਾਨ ਅਤੇ ਡਿਸਟ੍ਰਿਕਟ ਚੇਅਰਮੈਨ (ਯੂਥ) ਲਾਇਨ ਗੁਰਦੀਪ ਸਿੰਘ ਕੰਗ ਐੱਮਜੇਐੱਫ ਦੀ ਅਗਵਾਈ ਹੇਠ 101ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਬਾਬਾ ਬਾਲਕ ਨਾਥ ਸੇਵਾ ਸੰਮਤੀ ਦੇ ਸਹਿਯੋਗ ਨਾਲ ਕੰਗ ਇੰਟਰਪ੍ਰਾਈਜ਼ਿਜ ਸੈਂਟਰਲ ਟਾਊਨ ਫਗਵਾੜਾ ਵਿਖੇ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪਹੁੰਚੀ ਸਮਾਜ ਸੇਵਿਕਾ ਸ਼੍ਰੀਮਤੀ ਚੰਚਲ ਸੇਠ ਵੱਲੋਂ ਕਰਵਾਈ ਗਈ। ਉਨ੍ਹਾਂ ਨੇ 25 ਲੋੜਵੰਦ ਔਰਤਾਂ ਨੂੰ ਰਾਸ਼ਨ ਦੀ ਵੰਡ ਕਰਦਿਆਂ ਕਿਹਾ ਕਿ ਲਾਇਨ ਗੁਰਦੀਪ ਸਿੰਘ ਕੰਗ ਅਤੇ ਦੋਵੇਂ ਸੰਸਥਾਵਾਂ ਵੱਲੋਂ ਲੋੜਵੰਦ ਪਰਿਵਾਰਾਂ ਦੀ ਸਹੂਲਤ ਲਈ ਇਹ ਮਾਸਿਕ ਪ੍ਰੋਜੈਕਟ ਚਲਾਉਣਾ ਬਹੁਤ ਸ਼ਲਾਘਾਯੋਗ ਉਪਰਾਲਾ ਹੈ। ਸਮਾਜ ਦੇ ਹਰੇਕ ਸਮਰੱਥ ਨਾਗਰਿਕ ਦਾ ਫਰਜ਼ ਹੈ, ਕਿ ਆਪਣੀ ਸਮੱਰਥਾ ਮੁਤਾਬਿਕ ਲੋੜਵੰਦਾਂ ਦੀ ਸੇਵਾ ਸਹਾਇਤਾ ਕਰੇ। ਇਸ ਦੌਰਾਨ ਬਾਬਾ ਬਾਲਕ ਨਾਥ ਸੇਵਾ ਸੰਮਿਤੀ ਦੇ ਸਰਪ੍ਰਸਤ ਧਰਮਪਾਲ ਨਿਸ਼ਚਲ ਨੇ ਕਿਹਾ ਕਿ ਸਾਡਾ ਸਮਾਜ ਵੀ ਸਾਡਾ ਪਰਿਵਾਰ ਹੈ ਅਤੇ ਸਾਨੂੰ ਜ਼ਰੂਰਤਮੰਦਾਂ ਦੀ ਮਦਦ ਦਾ ਹਰ ਸੰਭਵ ਉਪਰਾਲਾ ਕਰਦੇ ਰਹਿਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਭਾਈਚਾਰਕ ਸਾਂਝ ਅਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਲਾਇਨ ਗੁਰਦੀਪ ਸਿੰਘ ਕੰਗ ਨੇ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਵਿੱਚ ਸਹਿਯੋਗ ਲਈ ਬਾਬਾ ਬਾਲਕ ਨਾਥ ਸੇਵਾ ਸੰਮਤੀ ਅਤੇ ਐੱਨਆਰਆਈ ਗਗਨ ਭੋਪਾਲ ਕਨੇਡਾ ਦਾ ਖਾਸ ਤੌਰ ’ਤੇ ਧੰਨਵਾਦ ਕੀਤਾ। ਕਲੱਬ ਵੱਲੋਂ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਵੀ ਕੀਤਾ ਗਿਆ। ਸਟੇਜ ਦੀ ਸੇਵਾ ਮਾਸਟਰ ਵਰਿੰਦਰ ਸਿੰਘ ਕੰਬੋਜ ਨੇ ਬਖੂਬੀ ਨਿਭਾਈ। ਇਸ ਮੌਕੇ ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਦੇ ਸਕੱਤਰ ਸੰਜੀਵ ਲਾਂਬਾ, ਕੈਸ਼ੀਅਰ ਲਾਇਨ ਸਤਵਿੰਦਰ ਸਿੰਘ ਭਮਰਾ ਤੋਂ ਇਲਾਵਾ ਲਾਇਨ ਪੰਕਜ ਚੱਢਾ, ਵਾਈਸ ਪ੍ਰਧਾਨ ਲਾਇਨ ਸਤਵਿੰਦਰ ਸਿੰਘ ਜੱਸਲ, ਮੋਹਨ ਲਾਲ, ਲਾਇਨ ਸ਼ਾਮ ਸੁੰਦਰ ਅਰੋੜਾ, ਲਾਇਨ ਵਿਪਨ ਸ਼ਰਮਾ, ਲਾਇਨ ਵਿਨੇ ਕੁਮਾਰ ਬਿੱਟੂ, ਮਨੀਸ਼ ਕਨੌਜੀਆ ਪ੍ਰਧਾਨ ਪੰਜਾਬ ਪ੍ਰਦੇਸ਼ ਧਾਰਮਿਕ ਕਮੇਟੀ, ਅਮਰਜੀਤ ਬਘਾਣਾ, ਸਤੀਸ਼ ਬੱਗਾ, ਪਵਨ ਕਲੂਚਾ, ਹਰਵਿੰਦਰ ਸਿੰਘ ਸੱਗੂ ਲੋਹਾਰਾ, ਸੁਧਾ ਬੇਦੀ, ਪ੍ਰਦੀਪ ਕੁਮਾਰ, ਹੈੱਪੀ ਮੱਲ੍ਹਣ, ਸੰਜੀਵ ਸੂਰੀ ਆਦਿ ਹਾਜ਼ਰ ਸਨ।