ਖੇੜਾ ਰੋਡ ’ਤੇ ਲਗਾਇਆ ਰਾਸ਼ਨ ਕਾਰਡ ਬਣਾਉਣ ਲਈ ਕੈਂਪ ਖੇੜਾ ਰੋਡ ਵਿਖੇ ਲਗਾਇਆ ਲੋੜਵੰਦ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਬਣਾਉਣ ਲਈ 10 ਰੋਜ਼ਾ ਕੈਂਪ
Publish Date: Sun, 23 Aug 2026 07:40 PM (IST)
Updated Date: Sun, 23 Aug 2026 07:42 PM (IST)
ਵਿਜੇ ਸੋਨੀ ਪੰਜਾਬੀ ਜਾਗਰਣ, ਫਗਵਾੜਾ ਲੋੜਵੰਦ ਤੇ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਦੇ ਉਦੇਸ਼ ਨਾਲ ਪ੍ਰੇਮ ਨਗਰ ਸੇਵਾ ਸੁਸਾਇਟੀ ਵੱਲੋਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਲਕੀਤ ਸਿੰਘ ਰਘਬੋਤਰਾ ਦੇ ਯਤਨਾਂ ਨਾਲ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ, ਖੇੜਾ ਰੋਡ ਵਿਖੇ 10 ਰੋਜ਼ਾ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ ਨੇ ਕੀਤਾ। ਇਸ ਮੌਕੇ ਉਨ੍ਹਾਂ ਨੇ ਸੁਸਾਇਟੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਕੈਂਪ ਦੌਰਾਨ ਸੋਨੀ ਤੇ ਬੇਬੀ ਵੱਲੋਂ ਆਨਲਾਈਨ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਪੂਰੀ ਕੀਤੀ ਗਈ। ਮਲਕੀਅਤ ਸਿੰਘ ਰਗਬੋਤਰਾ ਨੇ ਦੱਸਿਆ ਕਿ ਜਿਹੜੇ ਲੋੜਵੰਦ ਪਰਿਵਾਰ ਕਿਸੇ ਕਾਰਨ ਕੈਂਪ ਵਿੱਚ ਨਹੀਂ ਪਹੁੰਚ ਸਕੇ, ਉਨ੍ਹਾਂ ਲਈ ਘਰ-ਘਰ ਜਾ ਕੇ ਰਾਸ਼ਨ ਕਾਰਡ ਬਣਾਉਣ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ। ਰਾਸ਼ਨ ਕਾਰਡ ਬਣਾਉਣ ਦੀ ਇਸ ਪ੍ਰਕਿਰਿਆ ਵਿੱਚ ਵੰਦਨਾ ਸ਼ਰਮਾ ਤੇ ਰਾਧਾ ਸ਼ਰਮਾ ਨੇ ਵੀ ਆਪਣਾ ਸਹਿਯੋਗ ਦਿੱਤਾ। ਪ੍ਰੇਮ ਨਗਰ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਨੇ ਦੱਸਿਆ ਕਿ ਵਾਰਡ ਨੰਬਰ 21 ਅਧੀਨ ਆਉਂਦੇ ਪ੍ਰੇਮ ਨਗਰ, ਖੇੜਾ ਰੋਡ, ਮਾਸਟਰ ਸਾਧੂ ਰਾਮ ਨਗਰ ਤੇ ਗੁਰੂ ਨਾਨਕਪੁਰਾ ਦੇ ਯੋਗ ਪਰਿਵਾਰਾਂ ਦੇ ਰਾਸ਼ਨ ਕਾਰਡ ਬਿਨਾਂ ਕਿਸੇ ਪੱਖਪਾਤ ਦੇ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਯੋਗ ਪਰਿਵਾਰ ਇਸ ਸਹੂਲਤ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਹ ਸੋਸਾਇਟੀ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਕਾਂਤਾ ਸ਼ਰਮਾ, ਰਜਿੰਦਰ ਰੂਬੀ, ਚੰਦਨ ਦੂਆ, ਮਨੀਸ਼ ਕਨੋਜੀਆ, ਬਲਦੇਵ ਸ਼ਰਮਾ, ਵਰਿੰਦਰ ਸ਼ਰਮਾ, ਵਿਸ਼ਵਾਮਿੱਤਰ ਸ਼ਰਮਾ, ਰਾਮ ਲੁਭਾਇਆ, ਮੋਹਨ ਲਾਲ ਤਨੇਜਾ, ਸੁਧਾ ਬੇਦੀ ਤੇ ਐੱਸ ਚਾਵਲਾ ਆਦਿ ਹਾਜ਼ਰ ਸਨ।