ਜ਼ਿਲ੍ਹਾ ਪੱਧਰੀ 10ਵਾਂ ਵੁਸ਼ੂ ਟ੍ਰੇਨਿੰਗ ਕੈਂਪ ਲਗਾਇਆ ਜ਼ਿਲ੍ਹਾ ਪੱਧਰੀ 10ਵਾਂ ਵੁਸ਼ੂ ਟ੍ਰੇਨਿੰਗ ਕੈਂਪ ਅਤੇ ਰੈਫਰੀ ਸੈਮੀਨਾਰ ਕਰਵਾਇਆ
Publish Date: Thu, 26 Nov 2026 08:44 PM (IST)
Updated Date: Thu, 26 Nov 2026 08:46 PM (IST)
--ਖਿਡਾਰੀਆਂ ਨੂੰ ਵੁਸ਼ੂ ਦੀਆਂ ਨਵੀਆਂ ਤਕਨੀਕਾਂ ਦੀ ਦਿੱਤੀ ਸਿਖਲਾਈ --ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਆਫ਼ ਕਪੂਰਥਲਾ ਵੱਲੋਂ 10ਵਾਂ ਜ਼ਿਲ੍ਹਾ ਪੱਧਰੀ ਵੁਸ਼ੂ ਟ੍ਰੇਨਿੰਗ ਕੈਂਪ ਤੇ ਰੈਫਰੀ ਸੈਮੀਨਾਰ ਫਾਈਟਰ ਸਪੋਰਟਸ ਜ਼ੋਨ ਵਿਖੇ ਕਰਵਾਇਆ ਗਿਆ। ਇਹ ਕੈਂਪ ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਆਫ਼ ਕਪੂਰਥਲਾ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚ ਫਾਈਟਰ ਸਪੋਰਟਸ ਜ਼ੋਨ ਦੀ ਕੋਚ ਰਾਬੀਆ, ਐਮੂਨੈਲ ਸਪੋਰਟਸ ਅਕੈਡਮੀ ਦੀ ਕੋਚ ਨੀਲਮ, ਚੈਂਪੀਅਨ ਡਿਵੈਲਪਮੈਂਟ ਹੱਬ ਦੇ ਕੋਚ ਬਲਵਿੰਦਰ ਸਿੰਘ ਤੇ ਸੈਲਫ ਸਟਾਰ ਮਾਰਸ਼ਲ ਆਰਟਸ ਅਕੈਡਮੀ ਦੇ ਕੋਚ ਪ੍ਰਦੀਪ ਬਜਾਜ ਦੀ ਅਗਵਾਈ ਹੇਠ ਖਿਡਾਰੀਆਂ ਨੇ ਭਾਗ ਲਿਆ। ਕੈਂਪ ਦੌਰਾਨ ਖਿਡਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦੇਣ ਲਈ ਐੱਨਆਈਐੱਸ ਕੋਚ ਵਿਸ਼ਾਲ ਸਿੰਘ ਤੇ ਕੋਚ ਭਗਵਤ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਦੇ ਪਹੁੰਚਣ ਤੇ ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਆਫ਼ ਕਪੂਰਥਲਾ ਦੇ ਜਨਰਲ ਸਕੱਤਰ ਗੁਰਚਰਨ ਸਿੰਘ, ਯੁਵਾ ਖੇਡ ਭਲਾਈ ਬੋਰਡ ਦੇ ਚੇਅਰਮੈਨ ਰਾਜੀਵ ਵਾਲੀਆ ਤੇ ਟੀਮ ਦੇ ਸਮੂਹ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਕੈਂਪ ਦੌਰਾਨ ਖਿਡਾਰੀਆਂ ਨੇ ਐੱਨਆਈਐੱਸ ਕੋਚ ਵਿਸ਼ਾਲ ਸਿੰਘ ਤੋਂ ਵੁਸ਼ੂ ਖੇਡ ਦੀਆਂ ਨਵੀਆਂ ਤਕਨੀਕਾਂ ਤੇ ਖੇਡ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸ਼ੇਸ਼ ਸਿਖਲਾਈ ਹਾਸਲ ਕੀਤੀ ਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਯੁਵਾ ਖੇਡ ਭਲਾਈ ਬੋਰਡ ਦੇ ਚੇਅਰਮੈਨ ਰਾਜੀਵ ਵਾਲੀਆ, ਜਨਰਲ ਸਕੱਤਰ ਗੁਰਚਰਨ ਸਿੰਘ ਤੇ ਐੱਨਆਈਐੱਸ ਕੋਚ ਵਿਸ਼ਾਲ ਸਿੰਘ ਵੱਲੋਂ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਜੀਵ ਵਾਲੀਆ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰੇਕ ਵਿਅਕਤੀ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਖੇਡਾਂ ਮਨੁੱਖ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਸੰਤੋਖ ਸਿੰਘ, ਇੰਦਰਜੀਤ ਸਿੰਘ, ਸਮਰਜੀਤ ਸਿੰਘ, ਬਲਕਰਨ ਸਿੰਘ, ਦਿਲਬਾਜ਼ ਸਿੰਘ, ਆਕਾਸ਼ਦੀਪ ਸਿੰਘ, ਹਰਪ੍ਰੀਤ ਕੌਰ ਅਤੇ ਮੁਸਕਾਨ ਸਮੇਤ ਹੋਰ ਪਤਵੰਤੇ ਤੇ ਖੇਡ ਪ੍ਰੇਮੀ ਹਾਜ਼ਰ ਸਨ।