11ਵਾਂ ਸਲਾਨਾ ਸਮਾਗਮ ਸ਼ੁਰੂ
ਕਪੂਰਥਲਾ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 11ਵਾਂ ਸਲਾਨਾ ਸਮਾਗਮ 30 ਅਕਤੂਬਰ ਤੋਂ
Publish Date: Fri, 30 Oct 2026 09:31 PM (IST)
Updated Date: Fri, 30 Oct 2026 09:31 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਬਾਬਾ ਸ੍ਰੀ ਚੰਦ ਜੀ ਨਿਸ਼ਕਾਮ ਸੇਵਾ ਸੁਸਾਇਟੀ (ਰਜਿ.) ਤੇ ਸਮੂਹ ਇਲਾਕਾ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 11ਵਾਂ ਸਲਾਨਾ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਹ ਧਾਰਮਿਕ ਸਮਾਗਮ 30, 31 ਅਕਤੂਬਰ ਤੇ 1 ਨਵੰਬਰ 2026 (ਸ਼ੁੱਕਰਵਾਰ, ਸ਼ਨੀਵਾਰ ਤੇ ਐਤਵਾਰ) ਨੂੰ ਯੁਵਰਾਜ ਮੋਟਰ ਗੈਰਿਜ, ਕਰਤਾਰਪੁਰ ਰੋਡ, ਕਪੂਰਥਲਾ ਵਿਖੇ ਆਯੋਜਿਤ ਕੀਤਾ ਜਾ ਰਿਹਾ। ਸੁਸਾਇਟੀ ਦੇ ਪ੍ਰਬੰਧਕਾਂ ਤੇ ਬੇਨਤੀ ਕਰਤਾ ਭਾਈ ਹਰਜੀਤ ਸਿੰਘ ਪੱਤੜ ਵੀਟ ਗ੍ਰਾਸ ਜੂਸ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ 30 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਨਾਲ ਹੋਈ। ਜਿਨ੍ਹਾਂ ਦੇ ਭੋਗ 1 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਪਾਏ ਜਾਣਗੇ। ਭੋਗ ਉਪਰੰਤ ਮਹਾਨ ਕੀਰਤਨ ਦਰਬਾਰ ਤੇ ਸੰਤ ਸੰਮੇਲਨ ਕਰਵਾਇਆ ਜਾਵੇਗਾ। ਇਸ ਸਮਾਗਮ ਵਿੱਚ ਜਗਜੀਵ ਸਿੰਘ (ਯੂਐੱਸਏ) ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਗਈ ਹੈ ਕਿ ਉਹ ਪਰਿਵਾਰਾਂ ਸਮੇਤ ਸਮਾਗਮ ਵਿੱਚ ਹਾਜ਼ਰੀਆਂ ਭਰ ਕੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।