ਅਕਾਲ ਗਲੈਕਸੀ ਸਕੂਲ ਦੇ 13 ਬੱਚਿਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਅਕਾਲ ਗਲੈਕਸੀ ਸਕੂਲ ਦੇ 13 ਬੱਚਿਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ
Publish Date: Tue, 27 Oct 2026 07:26 PM (IST)
Updated Date: Tue, 27 Oct 2026 07:28 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪ੍ਰਿੰਸੀਪਲ ਮੋਨਾ ਘਈ ਦੀ ਯੋਗ ਅਗਵਾਈ ਅਧੀਨ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿੱਚ ਸਹਿਜ ਪਾਠ ਸੇਵਾ ਸੁਸਾਇਟੀ ਦੇ ਬਹੁਤ ਹੀ ਸੁਲਝੇ ਹੋਏ ਅਤੇ ਤਜਰਬੇਕਾਰ ਲੈਕਚਰਾਰ ਦਿਲਬਾਗ ਸਿੰਘ ਜੀ ਤੇ ਮੈਡਮ ਹਰਪ੍ਰੀਤ ਕੌਰ ਵੱਲੋਂ ਬੱਚਿਆਂ ਨੂੰ ਆਪਣੇ ਬੌਧਿਕ ਤੇ ਆਤਮਿਕ ਵਿਕਾਸ ਲਈ ਇਕ ਸੈਮੀਨਾਰ ਦੁਆਰਾ ਪ੍ਰੇਰਿਤ ਕੀਤਾ ਗਿਆ ਸੀ, ਜਿਸ ਵਿੱਚ ਦਿਲਬਾਗ ਸਿੰਘ ਜੀ ਵੱਲੋਂ ਬੱਚਿਆਂ ਨੂੰ ਆਪਣੇ ਮਨ ਤੇ ਆਤਮਾ ਨੂੰ ਪਵਿੱਤਰ ਕਰਨ ਲਈ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ ਜੋ ਕਿ ਅੱਜ ਦੇ ਸਮੇਂ ਦੀ ਲੋੜ ਤੇ ਮੰਗ ਹੈ। ਉਨ੍ਹਾਂ ਵੱਲੋਂ ਸਿੱਖ ਧਰਮ ਵਿੱਚ ਅੰਮ੍ਰਿਤ ਛਕਣ ਤੇ ਪੰਜਾਂ ਕਕਾਰਾਂ ਦੀ ਮਹਾਨਤਾ ਤੇ ਮਹੱਤਤਾ ਤੋਂ ਵੀ ਸਭ ਨੂੰ ਜਾਣੂ ਕਰਵਾਇਆ ਤੇ ਸਭ ਨੂੰ ਅੰਮ੍ਰਿਤ ਛਕਣ ਲਈ ਪ੍ਰੇਰਿਤ ਕੀਤਾ। ਇਸ ਸੈਮੀਨਾਰ ਤੋਂ ਸੇਧ ਲੈਂਦੇ ਹੋਏ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ 13 ਬੱਚਿਆਂ ਕੀਰਤਜੋਤ ਕੌਰ, ਅਰਸ਼ਦੀਪ ਕੌਰ, ਗੁਰਫ਼ਤਹਿ ਸਿੰਘ, ਗੁਰਸਾਹਿਬ ਸਿੰਘ, ਗੁਰਤੇਜ ਸਿੰਘ, ਸਾਹਿਬਦੀਪ ਸਿੰਘ, ਕੰਵਰਪ੍ਰਤਾਪ ਸਿੰਘ, ਅਗਮਜੋਤ ਸਿੰਘ, ਨਵਰਾਜ ਸਿੰਘ, ਮਨਰਾਜ ਸਿੰਘ, ਮਨਵੀਰ ਸਿੰਘ, ਮਨਰਾਜ ਸਿੰਘ ਤੇ ਅਗਮਦੀਪ ਸਿੰਘ ਨੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਤੋਂ ਪੰਜ ਪਿਆਰਿਆਂ ਦੀ ਰਹਿਨੁਮਾਈ ਵਿੱਚ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਪ੍ਰਿੰਸੀਪਲ ਮੋਨਾ ਘਈ (ਸੀਨੀਅਰ ਵਿੰਗ) ਪ੍ਰਿੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ) ਵੱਲੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲੇ ਇਨ੍ਹਾਂ 13 ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਤੇ ਬੱਚਿਆਂ ਨੂੰ ਸਭ ਧਰਮਾਂ ਦਾ ਸਤਿਕਾਰ ਕਰਨ ਤੇ ਆਪਣੇ ਮਾਪਿਆਂ ਤੇ ਦੇਸ਼ ਸਮਾਜ ਦੀ ਸੇਵਾ ਲਈ ਹਮੇਸ਼ਾਂ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ। ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਜੱਜ ਵੱਲੋਂ ਪ੍ਰਿੰਸੀਪਲ ਮੋਨਾ ਘਈ ਦਾ ਅਜਿਹੇ ਵਿਸ਼ੇਸ਼ ਪ੍ਰਕਾਰ ਦੇ ਸੈਮੀਨਾਰ ਕਰਵਾਉਣ ਦੀ ਬਹੁਤ ਸ਼ਲਾਘਾ ਕੀਤੀ ਗਈ ਤੇ ਅੱਗੇ ਤੋਂ ਬੱਚਿਆਂ ਲਈ ਅਜਿਹੇ ਲੋੜੀਂਦੇ ਸੈਮੀਨਾਰ ਕਰਵਾਉਣ ਲਈ ਕੋਸ਼ਿਸ਼ ਕਰਦੇ ਰਹਿਣ ਲਈ ਕਿਹਾ ਤਾਂ ਜੋ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਸਮਾਜ ਦੀ ਸੇਵਾ ਪ੍ਰਤੀ ਰੁਝਾਨ ਪੈਦਾ ਹੋਵੇ। ਇਸ ਮੌਕੇ ਪ੍ਰਿੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ) ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਦੁਆਰਾ ਕੀਤੀ ਗਈ ਮਿਹਨਤ ਦੀ ਸ਼ਲਾਘਾ ਕੀਤੀ ਤੇ ਸਭ ਨੂੰ ਆਪਣੇ ਸਕੂਲ ਤੇ ਸਮਾਜ ਨੂੰ ਖੁਸ਼ਨੁਮਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਵਾਇਸ ਪ੍ਰੈਸੀਡੈਂਟ ਕੁਲਵਿੰਦਰ ਸਿੰਘ ਜੱਜ, ਅਸਿਸਟੈਂਟ ਮੈਨੇਜਿੰਗ ਡਾਇਰੈਕਟਰ ਪ੍ਰਗਟ ਸਿੰਘ ਜੱਜ, ਸਕੂਲ ਦੇ ਕੋਆਰਡੀਨੇਟਰ ਅਵਤਾਰ ਸਿੰਘ ਤੇ ਸ਼ਵੇਤਾ, ਬਲਜਿੰਦਰ ਕੌਰ, ਅਕੈਡਮਿਕ ਡੀਨ ਸਿਮਰਜੀਤ ਕੌਰ, ਐਕਟੀਵਿਟੀ ਕੋਆਰਡੀਨੇਟਰ ਸ਼ਾਇਨਜੋਤ ਕੌਰ, ਸਲੋਨੀ ਅਰੋੜਾ, ਧਾਰਮਿਕ ਐਕਟੀਵਿਟੀ ਇੰਚਾਰਜ ਰਮਨਦੀਪ ਸਿੰਘ ਤੇ ਸਟਾਫ਼ ਮੈਂਬਰ ਪ੍ਰਿਤਪਾਲ ਸਿੰਘ, ਸੁਨੀਲ ਦੱਤ ਕਾਲੀਆ, ਰਾਜਵਿੰਦਰ ਕੌਰ ਆਦਿ ਵਿਦਿਆਰਥੀਆਂ ਨਾਲ ਮੌਜੂਦ ਸਨ।