ਕੰਟੀਨਿਊਸ਼ਨ ਲਈ 15 ਦਿਨ ਦਾ ਸਮਾਂ ਦਿੱਤਾ ਜਾਵੇ : ਮਾਸਟਰ ਕੈਡਰ ਯੂਨੀਅਨ ਕੰਟੀਨਿਊਸ਼ਨ ਲਈ 15 ਦਿਨ ਦਾ ਸਮਾਂ ਦਿੱਤਾ ਜਾਵੇ : ਮਾਸਟਰ ਕੈਡਰ ਯੂਨੀਅਨ
Publish Date: Tue, 22 Sep 2026 06:54 PM (IST)
Updated Date: Tue, 22 Sep 2026 06:57 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਮਾਸਟਰ ਕੈਡਰ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਸੰਦੀਪ ਕੁਮਾਰ, ਜ਼ਿਲ੍ਹਾ ਪ੍ਰਧਾਨ ਨਰੇਸ਼ ਕੋਹਲੀ, ਸੂਬਾਈ ਆਗੂ ਹਰਪ੍ਰੀਤ ਖੁੰਡਾ, ਜਨਰਲ ਸਕੱਤਰ ਅਰਜਨਜੀਤ ਸਿੰਘ, ਵਿਤ ਸਕੱਤਰ ਹਰਨੇਕ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਤੇ ਡਾਇਰੈਕਟਰ ਸਕੂਲ ਐਜੂਕੇਸ਼ਨ ਸਕੱਤਰ ਸਿੰਘ ਬੱਲ ਤੋ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਅੱਠਵੀਂ ਤੇ ਦਸਵੀਂ ਜਮਾਤ ਦੇ ਰੀਅਪੀਅਰ ਤੇ ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਦਾ ਨਤੀਜਾ 29 ਅਗਸਤ 2026 ਨੂੰ ਜਾਰੀ ਹੋਇਆ। 30 ਅਗਸਤ ਨੂੰ ਐਤਵਾਰ ਸੀ। 31 ਅਗਸਤ 2026 ਲੇਟ ਫੀਸ ਨਾਲ ਰਜਿਸਟਰੇਸ਼ਨ ਕਰਨ ਦੀ ਆਖਰੀ ਮਿਤੀ ਸੀ। ਇਸ ਕਾਰਨ ਕੰਟੀਨਿਊਸ਼ਨ/ਰਜਿਸਟਰੇਸ਼ਨ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸਿਰਫ ਇੱਕ ਦਿਨ ਹੀ ਮਿਲਿਆ। ਇਸ ਦਿਨ ਵੀ ਬੋਰਡ ਦੀ ਸਾਈਟ ਹੌਲੀ ਤੇ ਤਕਨੀਕੀ ਕਾਰਨਾਂ ਕਰਕੇ ਸੁਚਾਰੂ ਰੂਪ ਨਾਲ ਨਹੀਂ ਚੱਲ ਰਹੀ ਸੀ, ਜਿਸ ਕਾਰਨ ਪੰਜਾਬ ਦੇ ਬਹੁਤ ਸਾਰੇ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਮੁਕੰਮਲ ਨਹੀਂ ਹੋ ਸਕੀ। ਬੋਰਡ ਵੱਲੋਂ ਹਰ ਸੈਸ਼ਨ ਦੇ ਵਿੱਚ ਕੰਪਾਰਟਮੈਂਟ ’ਚ ਪਾਸ ਹੋਣ ਵਾਲੇ ਬੱਚਿਆਂ ਨੂੰ ਹਰ ਸਾਲ ਹੀ 15 ਦਿਨ ਦਾ ਸਮਾਂ ਕੰਟੀਨਿਊਸ਼ਨ ਲਈ ਦਿੱਤਾ ਜਾਂਦਾ ਹੈ ਪਰ ਇਸ ਵਾਰ ਬੋਰਡ ਵੱਲੋਂ ਇਹ ਸਮਾਂ ਨਾ ਦੇਣ ਕਾਰਨ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਉਨ੍ਹਾਂ ਦਾ ਵਿਦਿਅਕ ਸਾਲ ਬਚਾਉਂਦੇ ਹੋਏ ਕੰਟੀਨਿਊਸ਼ਨ/ ਰਜਿਸਟਰੇਸ਼ਨ ਦੀ ਮਿਤੀ ਵਿੱਚ 15 ਦਿਨ ਦਾ ਵਾਧਾ ਜਾਂ ਇੱਕ ਮੌਕਾ ਦਿੱਤਾ ਜਾਵੇ। ਇਸ ਮੌਕੇ ਰਜਿੰਦਰ ਸ਼ਰਮਾ, ਜਗਤਾਰ ਸਿੰਘ ਨਡਾਲੀ, ਹਰਨੇਕ ਸਿੰਘ ਸੰਧਰ, ਨਰਿੰਦਰਜੀਤ ਸਿੰਘ ਗਿੱਲ, ਜਸਵੀਰ ਚੰਦ, ਸੁਰਿੰਦਰਪਾਲ ਸਿੰਘ ਚੀਦਾ, ਕੁਲਦੀਪ ਸਿੰਘ ਮੈਰੀਪੁਰ, ਮਨੋਜ ਕੁਮਾਰ, ਦਲਬੀਰ ਸਿੰਘ, ਅੰਕੁਸ਼ ਨਾਰੰਗ, ਜਗਜੀਤ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਰਮਨਦੀਪ ਸਿੰਘ,ਅਵਤਾਰ ਸਿੰਘ ਈਸ਼ਰਵਾਲ, ਕੁਲਵਿੰਦਰ ਸਿੰਘ ਸਿੱਧੂ, ਅਵਤਾਰ ਸਿੰਘ ਤੋਪਖਾਨਾ, ਅਮਨ ਓਬਰਾਏ, ਬਲਵਿੰਦਰ ਸਿੰਘ, ਜਸਵੰਤ ਸਿੰਘ, ਤਰਮਿੰਦਰ ਸਿੰਘ ਮੱਲੀ, ਸੁਖ ਦੇਵ ਸਿੰਘ ਮੰਗੂਪੁਰ, ਸੁਰਜੀਤ ਸਿੰਘ ਮੋਠਾਂਵਾਲ, ਰਾਕੇਸ਼ ਕੁਮਾਰ ਜੱਬੋਵਾਲ, ਇੰਦਰ ਵੀਰ ਅਰੋੜਾ, ਮਲਕੀਤ ਸਿੰਘ ਗੋਤਰਾ, ਵਿਨੋਦ ਕੁਮਾਰ ਫਗਵਾੜਾ ਆਦਿ ਹਾਜ਼ਰ ਸਨ।