17ਵਾ ਮਹਾਨ ਕੀਰਤਨ ਦਰਬਾਰ 26 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ 17ਵਾ ਮਹਾਨ ਕੀਰਤਨ ਦਰਬਾਰ 26 ਸਤੰਬਰ ਨੂੰ
Publish Date: Mon, 21 Sep 2026 09:07 PM (IST)
Updated Date: Mon, 21 Sep 2026 09:08 PM (IST)
--ਲੋੜਵੰਦ ਲੜਕੀਆਂ ਦੇ 25 ਸਤੰਬਰ ਸ਼ੁੱਕਰਵਾਰ ਨੂੰ ਆਨੰਦ ਕਾਰਜ ਕਰਵਾਏ ਜਾਣਗੇ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਸਾਧ ਸੰਗਤ ਮੁਹੱਲਾ ਕਿਲ੍ਹੇ ਵਾਲਾ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 17ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਸਮਾਗਮ ਸਬੰਧੀ ਹੋਈ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਬਲਵਿੰਦਰ ਸਿੰਘ, ਮਨਜੀਤ ਸਿੰਘ, ਜਸਮੇਲ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸਮੂਹ ਸੰਗਤਾਂ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ 25 ਸਤੰਬਰ ਸ਼ੁੱਕਰਵਾਰ ਨੂੰ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਏ ਜਾਣਗੇ। ਧਾਰਮਿਕ ਸਮਾਗਮਾਂ ਦੌਰਾਨ 26 ਸਤੰਬਰ, ਸ਼ਨੀਵਾਰ ਸ਼ਾਮ 7 ਵਜੇ ਤੋਂ ਰਾਤ 10ਵਜੇ ਤੱਕ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸਾਹਿਬ ਸਾਧ ਸੰਗਤ, ਮੁਹੱਲਾ ਕਿਲ੍ਹੇ ਵਾਲਾ ਵਿਖੇ ਕਰਵਾਇਆ ਜਾਵੇਗਾ, ਜਿਸ ਵਿਚ ਸੰਤ ਮਹਾਂਪੁਰਸ਼ ਬਾਬਾ ਲੀਡਰ ਸਿੰਘ, ਬਾਬਾ ਅਮਰੀਕ ਸਿੰਘ ਜੀ ਤੇ ਮਹੰਤ ਮਹਾਤਮਾ ਮੁਨੀ ਖੈੜਾ ਬੇਟ ਵਾਲੇ ਕਥਾ ਵਿਚਾਰਾਂ ਦੁਆਰਾ ਗੁਰਮਤਿ ਸਾਂਝ ਪਾਉਣਗੇ। ਕੀਰਤਨ ਦਰਬਾਰ ਵਿੱਚ ਭਾਈ ਸੁਖਵਿੰਦਰ ਸਿੰਘ ਬਟਾਲਵੀ ਹਜ਼ੂਰੀ ਰਾਗੀ, ਭਾਈ ਅਮਰਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਭਾਈ ਮਹਿਤਾਬ ਸਿੰਘ, ਜਲੰਧਰ ਵਾਲੇ ਤੇ ਭਾਈ ਰਵਿੰਦਰ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਹਾਜ਼ਰ ਧਾਰਮਿਕ ਸ਼ਖ਼ਸੀਅਤਾਂ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਮੋਹਨ ਸਿੰਘ ਭਾਟੀਆ, ਭਾਈ ਜਸਮੇਲ ਸਿੰਘ, ਇੰਦਰਜੀਤ ਸਿੰਘ ਸੋਢੀ, ਜੋਗਿੰਦਰ ਸਿੰਘ ਫੌਜੀ ਨੇ ਕਿਹਾ ਕਿ ਅਜੋਕੀ ਨੌਜਵਾਨ ਪੀੜ੍ਹੀ ਨੂੰ ਆਪਣੇ ਧਾਰਮਿਕ ਵਿਰਸੇ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸਾਧ ਸੰਗਤ, ਮੁਹੱਲਾ ਕਿਲੇ ਵਾਲਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ ਤੇ ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਆਪਣੇ ਸੁਝਾਅ ਵੀ ਦਿੱਤੇ ਤੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਦਲਜੀਤ ਸਿੰਘ ਸੋਢੀ, ਜੋਗਿੰਦਰ ਸਿੰਘ, ਵਰਿਆਮ ਸਿੰਘ ਕਪੂਰ, ਸੁਰਿੰਦਰ ਸਿੰਘ ਲਾਡੀ, ਜਸਬੀਰ ਸਿੰਘ, ਮਹਿੰਦਰ ਸਿੰਘ ਵਾਲੀਆ, ਬਰਜਿੰਦਰ ਸਿੰਘ, ਗੁਰਮੇਲ ਸਿੰਘ ਚੰਦੀ, ਨਰਿੰਦਰ ਸਿੰਘ, ਅਮਰੀਕ ਸਿੰਘ, ਇੰਦਰਜੀਤ ਸਿੰਘ ਸੋਢੀ, ਗੁਰਬਖਸ਼ ਸਿੰਘ, ਬੋਹੜ ਸਿੰਘ, ਨਰਿੰਦਰ ਸਿੰਘ ਲਾਡੀ, ਸਤਨਾਮ ਸਿੰਘ, ਕਿਰਪਾਲ ਸਿੰਘ, ਹਰਜਿੰਦਰ ਸਿੰਘ, ਜਥੇਦਾਰ ਗੁਰਪ੍ਰੀਤ ਸਿੰਘ ਬੰਟੀ, ਪ੍ਰੀਤਪਾਲ ਸਿੰਘ ਸੋਨੂੰ, ਲਖਬੀਰ ਸਿੰਘ ਸ਼ਾਹੀ, ਜੋਧ ਸਿੰਘ, ਸੁਰਜੀਤ ਸਿੰਘ ਵਿੱਕੀ, ਸੁਰਿੰਦਰਪਾਲ ਸਿੰਘ, ਜਸਮੇਲ ਸਿੰਘ, ਨਰਿੰਦਰ ਸਿੰਘ, ਹਰਸਿਮਰਨ ਸਿੰਘ ਕਾਕਾ, ਹਰਜਿੰਦਰ ਸਿੰਘ, ਨਵਜੀਤ ਸਿੰਘ ਰਾਜੂ, ਮਨਪ੍ਰੀਤ ਸਿੰਘ, ਰਵਨੀਤ ਸਿੰਘ, ਸੁਖਜਿੰਦਰ ਸਿੰਘ, ਅਮਨਦੀਪ ਸਿੰਘ, ਅਮਰਜੀਤ ਸਿੰਘ, ਦਵਿੰਦਰ ਸਿੰਘ, ਭੁਪਿੰਦਰ ਸਿੰਘ, ਰਛਪਾਲ ਸਿੰਘ, ਹਨੀ, ਲੱਕੀ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।