ਕਪੂਰਥਲਾ ’ਚ ਨੈਸ਼ਨਲ ਲੋਕ ਅਦਾਲਤ ਰਾਹੀਂ 18,000 ਕੇਸਾਂ ਦਾ ਨਿਪਟਾਰਾ ਨੈਸ਼ਨਲ ਲੋਕ ਅਦਾਲਤ ਰਾਹੀਂ ਕਪੂਰਥਲਾ ਵਿੱਚ 18080 ਕੇਸਾਂ ਦਾ ਨਿਪਟਾਰਾ
Publish Date: Sat, 12 Sep 2026 08:39 PM (IST)
Updated Date: Sat, 12 Sep 2026 08:41 PM (IST)
-9,09,39,477/- ਰੁਪਏ ਦੀ ਰਕਮ ਦੇ ਪਾਸ ਕੀਤੇ ਗਏ ਐਵਾਰਡ ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਤੋਂ ਪ੍ਰਾਪਤ ਹੋਏ ਨਿਰਦੇਸ਼ਾਂ ਅਨੁਸਾਰ ਮਾਣਯੋਗ ਰਸਮੀ ਕਪਿਲਾ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੀ ਪ੍ਰਧਾਨਗੀ ਹੇਠ ਅੱਜ ਮਿਤੀ 12-09-2026 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਚਹਿਰੀ ਕਪੂਰਥਲਾ ਵਿਖੇ 4, ਸਬ-ਡਵੀਜ਼ਨ ਫਗਵਾੜਾ ਵਿਖੇ 4, ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ 2 ਤੇ ਵੀਨਿਊ ਦੇ 6 ਬੈਂਚ ਗਠਿਤ ਕੀਤੇ ਗਏ। ਅੱਜ ਦੀ ਨੈਸ਼ਨਲ ਲੋਕ ਅਦਾਲਤ ਵਿੱਚ ਕ੍ਰਿਮੀਨਲ ਕੰਪਾਊਂਡਏਬਲ, ਧਾਰਾ 138 ਐੱਨਆਈ ਐਕਟ, ਬੈਂਕ ਰਿਕਵਰੀ ਕੇਸ, ਐੱਮਏਸੀਟੀ ਕੇਸ, ਲੇਬਰ ਮੈਟਰਸ, ਬਿਜਲੀ ਤੇ ਪਾਣੀ ਦੇ ਬਿੱਲਾਂ ਸੰਬੰਧੀ ਮਾਮਲੇ, ਵਿਵਾਹਿਕ ਮਾਮਲੇ, ਲੈਂਡ ਐਕੁਜੀਸ਼ਨ ਕੇਸ, ਸਰਵਿਸ ਮੈਟਰਸ, ਰੈਵਨਿਊ ਕੇਸ ਤੇ ਹੋਰ ਸਿਵਲ ਮੈਟਰਸ, ਰੈਂਟ, ਇੰਜੈਕਸ਼ਨ ਸੂਟ, ਸਪੇਸਵਿਕ ਪ੍ਰਫੋਰਮੈਂਸ ਵਗੈਰਾ ਦੇ ਲੰਬਿਤ ਤੇ ਪ੍ਰੀ-ਲਿਟੀਗੇਟਿਵ ਕੇਸ ਸ਼ਾਮਲ ਕੀਤੇ ਗਏ। ਇਸ ਮੌਕੇ ਮਾਣਯੋਗ ਹਿਰਦੇਜੀਤ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਨਿਪਟਾਉਣ ਨਾਲ ਸਮਾਂ ਤੇ ਧਨ ਦੋਵਾਂ ਦੀ ਬੱਚਤ ਹੁੰਦੀ ਹੈ, ਇਸ ਦੇ ਫੈਸਲੇ ਦੇ ਖਿਲਾਫ ਅਪੀਲ ਕਿਸੇ ਵੀ ਉੱਚ ਅਦਾਲਤ ਵਿੱਚ ਨਹੀਂ ਲਗਾਈ ਜਾ ਸਕਦੀ ਹੈ ਤੇ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਦੋਨਾਂ ਧਿਰਾਂ ਦੀ ਜਿੱਤ ਹੁੰਦੀ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਦੌਰਾਨ ਨਿਪਟਾਏ ਜਾਂਦੇ ਦੀਵਾਨੀ ਕੇਸਾਂ ਵਿੱਚ ਲੱਗੀ ਕੋਰਟ ਫੀਸ ਵੀ ਸਬੰਧਤ ਧਿਰ ਨੂੰ ਵਾਪਸ ਕੀਤੀ ਜਾਂਦੀ ਹੈ ਜਿਸ ਨਾਲ ਸਬੰਧਤ ਧਿਰਾਂ ਨੂੰ ਵਿੱਤੀ ਲਾਭ ਹੁੰਦਾ ਹੈ। ਲੋਕਾਂ ’ਚ ਕੇਸਾਂ ਦੇ ਨਿਪਟਾਰੇ ਕਰਵਾਉਣ ਪ੍ਰਤੀ ਉਤਸ਼ਾਹ ਨੈਸ਼ਨਲ ਲੋਕ ਅਦਾਲਤ ਵਿਚ ਜੂਡੀਸ਼ੀਅਲ ਤੇ ਰੈਵੇਨਿਊ ਅਦਾਲਤਾਂ ਵੱਲੋਂ ਲਗਭਗ 22350 ਕੇਸ ਸ਼ਾਮਲ ਕੀਤੇ ਗਏ, ਜਿਨ੍ਹਾਂ ਵਿੱਚੋਂ 18080 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਤੇ ਲਗਭਗ 90939477/- ਰੁਪਏ ਦੀ ਰਕਮ ਮੁਆਵਜ਼ੇ ਵਜੋਂ ਸੈਟਲ ਕੀਤੀ ਗਈ। ਕਪੂਰਥਲਾ ਵਿਖੇ ਜੂਡੀਸ਼ੀਅਲ ਬੈਂਚਾਂ ਦੀ ਪ੍ਰਧਾਨਗੀ ਰਸ਼ਮੀ ਕਪਿਲਾ, ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ, ਕਪੂਰਥਲਾ, ਰਾਣਾ ਕੰਵਰਦੀਪ ਕੌਰ ਚਾਹਲ ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ, ਕਪੂਰਥਲਾ, ਸੁਮਨ ਪਾਠਕ ਸਿਵਲ ਜੱਜ (ਸੀਡੀ) ਤੇ ਅਮਰਜੀਤ ਸਿੰਘ ਸਿਵਲ ਜੱਜ (ਜੂਡੀ), ਕਪੂਰਥਲਾ ਵੱਲੋਂ ਕੀਤੀ ਗਈ। ਇਨ੍ਹਾਂ ਬੈਂਚਾਂ ਵਿੱਚ ਗੁਰਮੀਤ ਸਿੰਘ, ਹਮੀਸ਼ ਕੁਮਾਰ, ਅਜੇ ਕੁਮਾਰ, ਮੁਨੀਸ਼ ਲੁਥਰਾ, ਸਾਹਿਲ ਚੋਪੜਾ, ਪੀਐੱਸ ਘੁੰਮਣ ਐਡਵੋਕੇਟਸ ਤੇ ਜੋਤੀ ਧੀਰ, ਅਨਿਲ ਕੁਮਾਰ ਸੋਸ਼ਲ ਵਰਕਰ ਵੱਲੋਂ ਬਤੌਰ ਮੈਂਬਰਾਨ ਭਾਗ ਲਿਆ ਗਿਆ। ਮਾਣਯੋਗ ਹਿਰਦੇਜੀਤ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਜੀਆਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਮਿਤੀ 12 ਦਸੰਬਰ 2026 ਨੂੰ ਕੀਤਾ ਜਾਵੇਗਾ।