- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬ੍ਰਿਟਿਸ਼ ਵਿਕਟੋਰੀਆ ਸਕੂਲ ਵਿੱਚ 18ਵਾਂ ਸੀਬੀਐੱਸਈ ਬੈਡਮਿੰਟਨ ਕਲੱਸਟਰ ਸੰਪੰਨ

ਬ੍ਰਿਟਿਸ਼ ਵਿਕਟੋਰੀਆ ਸਕੂਲ ਦੀ ਸ਼ਾਨਦਾਰ ਮੇਜ਼ਬਾਨੀ ਦੀ ਕੀਤੀ ਪ੍ਰਸ਼ੰਸਾ
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਬ੍ਰਿਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਦੀ ਮੇਜ਼ਬਾਨੀ ਹੇਠ ਆਯੋਜਿਤ ਸੀਬੀਐੱਸਈ ਬੈਡਮਿੰਟਨ ਕਲੱਸਟਰ-18 ਦਾ ਸ਼ਾਨਦਾਰ ਸਮਾਪਨ ਹੋਇਆ। ਸਕੂਲ ਕੈਂਪਸ ਵਿੱਚ ਆਯੋਜਿਤ ਇਸ ਵੱਕਾਰੀ ਖੇਡ ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਤੋਂ ਆਏ ਸੈਂਕੜੇ ਖਿਡਾਰੀਆਂ ਤੇ ਕੋਚਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਹ ਸਮੁੱਚਾ ਮੁਕਾਬਲਾ ਚੇਅਰਮੈਨ ਸ਼ਿੰਦਰਪਾਲ ਸਿੰਘ, ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਤੇ ਪ੍ਰਿੰਸੀਪਲ ਸੁਨੀਤਾ ਸਭਰਵਾਲ ਦੀ ਸੁਚੱਜੀ ਅਗਵਾਈ ਤੇ ਮਾਰਗਦਰਸ਼ਨ ਹੇਠ ਸਫਲਤਾਪੂਰਵਕ ਸੰਪੰਨ ਹੋਇਆ। ਮੁਕਾਬਲੇ ਦੇ ਅੰਤਿਮ ਨਤੀਜਿਆਂ ਵਿੱਚ ਅੰਡਰ-14 ਲੜਕਿਆਂ ਦੇ ਵਰਗ ਵਿੱਚ ਨਨਕਾਣਾ ਸਾਹਿਬ ਪਬਲਿਕ ਸਕੂਲ, ਲੁਧਿਆਣਾ ਨੇ ਸੋਨ ਤਮਗਾ ਹਾਸਲ ਕੀਤਾ। ਡੀਏਵੀ ਪਬਲਿਕ ਸਕੂਲ, ਲਾਰੈਂਸ ਰੋਡ, ਅੰਮ੍ਰਿਤਸਰ ਨੇ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ, ਜਦਕਿ ਡੀਏਵੀ ਇੰਟਰਨੈਸ਼ਨਲ ਸਕੂਲ, ਵੇਰਕਾ ਬਾਈਪਾਸ, ਅੰਮ੍ਰਿਤਸਰ ਤੇ ਕੈਂਬਰਿਜ ਸਕੂਲ, ਜਲੰਧਰ ਨੇ ਕਾਂਸੀ ਦੇ ਤਮਗੇ ਜਿੱਤੇ। ਅੰਡਰ-14 ਲੜਕੀਆਂ ਦੇ ਵਰਗ ਵਿੱਚ ਐੱਮਜੀਐੱਨ ਆਦਰਸ਼ ਨਗਰ, ਜਲੰਧਰ ਨੇ ਸੋਨ ਤਮਗਾ, ਏਪੀਜੇ ਸਕੂਲ, ਜਲੰਧਰ ਨੇ ਚਾਂਦੀ ਦਾ ਤਮਗਾ, ਜਦਕਿ ਸੰਸਕ੍ਰਿਤੀ ਕੇਐੱਮਵੀ ਸਕੂਲ, ਟਾਂਡਾ ਰੋਡ, ਜਲੰਧਰ ਤੇ ਸਪ੍ਰਿੰਗ ਡੇਲ ਸੀਨੀਅਰ ਸਕੂਲ, ਐੱਫਸੀ ਰੋਡ, ਅੰਮ੍ਰਿਤਸਰ ਨੇ ਕਾਂਸੀ ਦੇ ਤਮਗੇ ਪ੍ਰਾਪਤ ਕੀਤੇ।
ਅੰਡਰ-17 ਲੜਕਿਆਂ ਦੇ ਵਰਗ ਵਿੱਚ ਡੀਏਵੀ ਇੰਟਰਨੈਸ਼ਨਲ ਸਕੂਲ, ਵੇਰਕਾ ਬਾਈਪਾਸ, ਅੰਮ੍ਰਿਤਸਰ ਨੇ ਸੋਨ ਤਮਗਾ ਜਿੱਤਿਆ, ਜਦਕਿ ਏਪੀਜੇ ਸਕੂਲ, ਜਲੰਧਰ ਨੇ ਚਾਂਦੀ ਦਾ ਤਮਗਾ ਹਾਸਲ ਕੀਤਾ। ਕੈਂਬਰਿਜ ਇੰਟਰਨੈਸ਼ਨਲ ਸਕੂਲ, ਦਸੂਹਾ-ਹਾਜੀਪੁਰ ਰੋਡ ਤੇ ਐੱਮਜੀਐੱਨ ਆਦਰਸ਼ ਨਗਰ, ਜਲੰਧਰ ਨੇ ਕਾਂਸੀ ਦੇ ਤਮਗੇ ਪ੍ਰਾਪਤ ਕੀਤੇ। ਅੰਡਰ-17 ਲੜਕੀਆਂ ਦੇ ਵਰਗ ਵਿੱਚ ਵੀ ਡੀਏਵੀ ਇੰਟਰਨੈਸ਼ਨਲ ਸਕੂਲ, ਵੇਰਕਾ ਬਾਈਪਾਸ, ਅੰਮ੍ਰਿਤਸਰ ਨੇ ਸੋਨ ਤਮਗਾ ਹਾਸਲ ਕੀਤਾ। ਬਾਲ ਭਾਰਤੀ ਪਬਲਿਕ ਸਕੂਲ, ਲੁਧਿਆਣਾ ਨੇ ਚਾਂਦੀ ਦਾ ਤਮਗਾ, ਜਦਕਿ ਪਾਥਸੀਕਰਜ਼, ਬਿਆਸ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ, ਪਲਾਹੀ ਰੋਡ, ਫਗਵਾੜਾ ਨੇ ਕਾਂਸੀ ਦੇ ਤਮਗੇ ਜਿੱਤੇ।
ਅੰਡਰ-19 ਲੜਕਿਆਂ ਦੇ ਵਰਗ ਵਿੱਚ ਡੀਏਵੀ ਇੰਟਰਨੈਸ਼ਨਲ ਸਕੂਲ, ਵੇਰਕਾ ਬਾਈਪਾਸ, ਅੰਮ੍ਰਿਤਸਰ ਨੇ ਸੋਨ ਤਮਗਾ, ਸਪ੍ਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ, ਅੰਮ੍ਰਿਤਸਰ ਨੇ ਚਾਂਦੀ ਦਾ ਤਮਗਾ, ਜਦਕਿ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ, ਮੁਕੰਦਪੁਰ ਤੇ ਸਟੇਟ ਪਬਲਿਕ ਸਕੂਲ, ਸ਼ਾਹਕੋਟ ਨੇ ਕਾਂਸੀ ਦੇ ਤਮਗੇ ਪ੍ਰਾਪਤ ਕੀਤੇ। ਅੰਡਰ-19 ਲੜਕੀਆਂ ਦੇ ਵਰਗ ਵਿੱਚ ਵੀ ਡੀਏਵੀ ਇੰਟਰਨੈਸ਼ਨਲ ਸਕੂਲ, ਵੇਰਕਾ ਬਾਈਪਾਸ, ਅੰਮ੍ਰਿਤਸਰ ਨੇ ਸੋਨ ਤਮਗਾ ਜਿੱਤਿਆ। ਕੈਂਬਰਿਜ ਇੰਟਰਨੈਸ਼ਨਲ ਸਕੂਲ, ਕਰੀਹਾ, ਐੱਸਬੀਐੱਸ ਨਗਰ ਨੇ ਚਾਂਦੀ ਦਾ ਤਮਗਾ, ਜਦਕਿ ਅਕਾਲ ਗਲੈਕਸੀ ਕਾਨਵੈਂਟ ਸਕੂਲ, ਸੁਲਤਾਨਪੁਰ ਤੇ ਵੁੱਡਲੈਂਡ ਓਵਰਸੀਜ਼ ਸਕੂਲ, ਦਸੂਹਾ, ਹੁਸ਼ਿਆਰਪੁਰ ਨੇ ਕਾਂਸੀ ਦੇ ਤਮਗੇ ਆਪਣੇ ਨਾਮ ਕੀਤੇ।
ਸਮਾਪਤੀ ਸਮਾਰੋਹ ਦੌਰਾਨ ਸੀਬੀਐੱਸਈ ਆਬਜ਼ਰਵਰ ਸੌਰਭ ਗੁਪਤਾ, ਚੇਅਰਮੈਨ ਸ਼ਿੰਦਰਪਾਲ ਸਿੰਘ, ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਤੇ ਪ੍ਰਿੰਸੀਪਲ ਸੁਨੀਤਾ ਸਭਰਵਾਲ ਨੇ ਜੇਤੂ ਖਿਡਾਰੀਆਂ ਨੂੰ ਤਮਗੇ ਦਿੱਤੇ।
ਇਸ ਮੌਕੇ ਚੇਅਰਮੈਨ ਸ਼ਿੰਦਰਪਾਲ ਸਿੰਘ ਨੇ ਕਿਹਾ ਕਿ ਅਜਿਹੇ ਖੇਡ ਸਮਾਗਮ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਧੀਰਜ, ਅਗਵਾਈ ਦੀ ਸਮਰੱਥਾ ਅਤੇ ਟੀਮ ਭਾਵਨਾ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਨੇ ਕਿਹਾ ਕਿ ਹਰ ਪ੍ਰਤੀਭਾਗੀ ਨੇ ਆਪਣੀ ਮਿਹਨਤ ਤੇ ਸਮਰਪਣ ਨਾਲ ਇਸ ਮੁਕਾਬਲੇ ਨੂੰ ਯਾਦਗਾਰ ਬਣਾਇਆ। ਉਨ੍ਹਾਂ ਨੇ ਸਕੂਲ ਦੀ ਪੂਰੀ ਆਯੋਜਨ ਟੀਮ, ਅਧਿਆਪਕਾਂ, ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਦੇ ਸਮਰਪਿਤ ਯਤਨਾਂ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ। ਮੁਕਾਬਲੇ ਵਿੱਚ ਭਾਗ ਲੈਣ ਲਈ ਵੱਖ-ਵੱਖ ਸਕੂਲਾਂ ਨੇ ਬ੍ਰਿਟਿਸ਼ ਵਿਕਟੋਰੀਆ ਸਕੂਲ ਦੀ ਸ਼ਾਨਦਾਰ ਮੇਜ਼ਬਾਨੀ, ਸੁਚੱਜੇ ਪ੍ਰਬੰਧਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ।