ਨਸ਼ੀਲੀਆਂ ਗੋਲੀਆਂ, ਹੈਰੋਇਨ ਤੇ ਮੋਟਰਸਾਈਕਲ ਸਮੇਤ 2 ਕਾਬੂ
ਨਸ਼ੀਲੀਆਂ ਗੋਲੀਆਂ, ਹੈਰੋਇਨ ਤੇ ਮੋਟਰਸਾਈਕਲ ਸਮੇਤ 2 ਕਾਬੂ
Publish Date: Fri, 21 Aug 2026 09:50 PM (IST)
Updated Date: Fri, 21 Aug 2026 09:51 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੁਲਿਸ ਪ੍ਰਸ਼ਾਸਨ ਵੱਲੋਂ ਮਾੜੇ ਅਨਸਰਾਂ ਤੇ ਨਸ਼ਿਆਂ ਵਿਰੁੱਧ ਵਿੱਡੀ ਮਹਿਮ ਤਹਿਤ ਪੁਲਿਸ ਪਾਰਟੀ ਨੂੰ ਉਸ ਵਕਤ ਸਫਲਤਾ ਹੱਥ ਲੱਗੀ ਜਦ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ, ਹੈਰੋਇਨ ਤੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਐੱਸਐੱਚਓ ਦਵਿੰਦਰ ਪਾਲ ਨੇ ਦੱਸਿਆ ਕਿ ਦੌਰਾਨੇ ਗਸ਼ਤ ਐੱਸਆਈ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਦੋ ਮੋਟਰਸਾਈਕਲ ਸਵਾਰਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਦਾ ਨਾਮ ਪਤਾ ਪੁੱਛਿਆ ਤਾਂ ਮੋਟਰਸਾਈਕਲ ਚਾਲਕ ਨੇ ਆਪਣਾ ਨਾਮ ਬਲਜੀਤ ਸਿੰਘ ਉਰਫ ਬਬਲੂ ਪੁੱਤਰ ਮੁਖਤਿਆਰ ਸਿੰਘ ਤੇ ਪਿੱਛੇ ਬੈਠੇ ਨੌਜਵਾਨ ਨੇ ਆਪਣਾ ਨਾਮ ਨਵਪ੍ਰੀਤ ਸਿੰਘ ਉਰਫ ਨਵ ਪੁੱਤਰ ਕੁਲਦੀਪ ਸਿੰਘ ਵਾਸੀ ਚਿੱਟੀ ਥਾਣਾ ਲਾਂਬੜਾ ਜ਼ਿਲ੍ਹਾ ਜਲੰਧਰ ਦੱਸਿਆ। ਇਸ ਮੌਕੇ ਮੋਟਰਸਾਈਕਲ ਚਾਲਕ ਦੇ ਪਿੱਛੇ ਬੈਠੇ ਨੌਜਵਾਨ ਵੱਲੋਂ ਸੁੱਟੇ ਹੋਏ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਵਿੱਚ 14 ਨਸ਼ੀਲੀਆਂ ਗੋਲੀਆਂ ਤੇ 6.2 ਗ੍ਰਾਮ ਹੈਰੋਇਨ, ਮੋਟਰਸਾਈਕਲ ਬਰਾਮਦ ਹੋਣ ’ਤੇ ਮੁਕਦਮਾ ਨੰਬਰ 179 ਐੱਨਡੀਪੀਐੱਸ ਐਕਟ ਤਹਿਤ ਦਰਜ ਕੀਤਾ ਗਿਆ।