ਦਰਜਨਾਂ ਲੁੱਟਾਂ-ਖੋਹਾਂ ਕਰਨ ਵਾਲੇ 2 ਵਿਅਕਤੀ ਕਾਬੂ
ਲੁੱਟ ਖੋਹ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀ ਕਾਬੂ
Publish Date: Sun, 08 Mar 2026 09:10 PM (IST)
Updated Date: Sun, 08 Mar 2026 09:12 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਮਾੜੇ ਅਨਸਰਾਂ ਤੇ ਸਨੈਚਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਪੁਲਿਸ ਨੂੰ ਉਸ ਵਕਤ ਕਾਮਯਾਬੀ ਹਾਸਲ ਹੋਈ ਜਦ ਸਮਾਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਧਰੇਂਦਰ ਵਰਮਾ ਏਸੀਪੀ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਇੰਸਪੈਕਟਰ ਹਰਿੰਦਰ ਸਿੰਘ ਮੁੱਖ ਅਫਸਰ ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ਵਿਚ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਟੀਮ ਨੇ ਲੁੱਟ-ਖੋਹ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀਆਂ ਨੂੰ ਕਾਬੂ ਕਰਕੇ ਮਾੜੇ ਅਨਸਰਾਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਿਤੀ 4.3.2026 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੀ ਬਜੁਰਗ ਔਰਤ ਪਾਸੋਂ ਅਣਪਛਾਤੇ ਵਿਅਕਤੀਆ ਨੇ ਉਸਦਾ ਪਰਸ ਖੋਹ ਲਿਆ ਸੀ, ਜਿਸ ’ਤੇ ਥਾਣਾ ਸੁਲਤਾਨਪੁਰ ਲੋਧੀ ’ਚ ਮਾਮਲਾ ਦਰਜ ਕਰਕੇ ਏਐੱਸਆਈ ਹਰਭਜਨ ਸਿੰਘ ਥਾਣਾ ਸੁਲਤਾਨਪੁਰ ਲੋਧੀ ਵੱਲੋਂ ਤਫਤੀਸ਼ ਅਮਲ ਵਿਚ ਲਿਆਂਦੀ ਗਈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਸ਼ੁਰੇਸ਼ ਕੁਮਾਰ ਪੁੱਤਰ ਗੁਰਦੇਵ ਸਿੰਘ ਤੇ ਰਵੀ ਕੁਮਾਰ ਪੁੱਤਰ ਬਲਵਿੰਦਰ ਸਿੰਘ ਵਾਸੀ ਤਲਵੰਡੀ ਚੌਧਰੀਆਂ ਜ਼ਿਲ੍ਹਾ ਕਪੂਰਥਲਾ ਨੂੰ ਸਮੇਤ ਮੋਟਰ ਸਾਈਕਲ ਕਾਬੂ ਕਰਕੇ ਖੋਹ ਕੀਤਾ ਪਰਸ, ਜਿਸ ਵਿਚ ਇਕ ਮੋਬਾਇਲ ਫੋਨ, 300/-ਰੁਪਏ, ਇਕ ਆਧਾਰ ਕਾਰਡ ਬਰਾਮਦ ਕਰਕੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਦੋਵਾਂ ਮੁਲਜ਼ਮਾਂ ਸ਼ੁਰੇਸ਼ ਕੁਮਾਰ, ਰਵੀ ਕੁਮਾਰ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਹੋਰ ਮੋਬਾਇਲ ਫੋਨ ਵੱਖ-ਵੱਖ ਕੰਪਨੀਆ ਦੇ ਬਰਾਮਦ ਕੀਤੇ ਹਨ। ਦੋਸ਼ੀਆਂ ਨੇ ਦੌਰਾਨੇ ਪੁੱਛਗਿੱਛ ਦਰਜਨ ਦੇ ਕਰੀਬ ਲੁੱਟਾਂ-ਖੋਹਾਂ ਮੰਨੀਆਂ ਹਨ। ਕਾਬੂ ਵਿਅਕਤੀਆਂ ’ਤੇ ਪਹਿਲਾਂ ਵੀ ਅਨੇਕਾਂ ਮਾਮਲੇ ਦਰਜ ਹਨ।