ਹੈਰੋਇਨ ਸਣੇ 2 ਪੁਲਿਸ ਅੜਿੱਕੇ
ਹੈਰੋਇੰਨ ਸਮੇਤ ਹੈਰੋਇੰਨ ਸਮੇਤ 2 ਪੁਲਿਸ ਅੜਿੱਕੇ
Publish Date: Mon, 16 Feb 2026 08:58 PM (IST)
Updated Date: Mon, 16 Feb 2026 09:00 PM (IST)

ਕਰਾਈਮ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਐੱਸਐੱਸਪੀ ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਥਾਣਾ ਸੁਲਤਾਨਪੁਰ ਲੋਧੀ ਤੇ ਥਾਣਾ ਢਿੱਲਵਾਂ ਦੀ ਪੁਲਿਸ ਨੇ 2 ਵੱਖ-ਵੱਖ ਮਾਮਲਿਆਂ ਵਿਚ 16 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਥਾਣਾ ਸੁਲਤਾਨਪੁਰ ਲੋਧੀ ਦੇ ਐੱਸਆਈ ਮਲਕੀਤ ਸਿੰਘ, ਡੱਲਾ ਪਿੰਡ ਤੋਂ ਅਮਰਜੀਤਪੁਰ ਵੱਲ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ, ਜਦੋਂ ਉਹ ਇਕ ਛੱਪੜ ਕੋਲ ਪਹੁੰਚੇ, ਤਾਂ ਉਨ੍ਹਾਂ ਨੇ ਸ਼ੱਕ ਦੇ ਆਧਾਰ ਤੇ ਦੂਜੇ ਪਾਸੇ ਤੋਂ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਰੋਕਿਆ। ਤਲਾਸ਼ੀ ਲੈਣ ਤੇ ਉਸ ਤੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਜਾਂਚ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਲੱਖ-ਵਰਿਆ ਪਿੰਡ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਉਰਫ਼ ਕਾਲਾ ਪੁੱਤਰ ਮੰਗਾ ਰਾਮ ਵਜੋਂ ਹੋਈ ਹੈ। ਮੁਲਜ਼ਮ ਵਿਰੁੱਧ ਐੱਫਆਈਆਰ ਦਰਜ ਕਰ ਲਈ ਗਈ ਹੈ ਤੇ ਹੋਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੂਜੇ ਮਾਮਲੇ ਵਿਚ ਢਿੱਲਵਾਂ ਪੁਲਿਸ ਸਟੇਸ਼ਨ ਵਿਚ ਤਾਇਨਾਤ ਏਐੱਸਆਈ ਪਰਮਜੀਤ ਸਿੰਘ, ਅਪਰਾਧੀਆਂ ਦੀ ਭਾਲ ਵਿਚ ਇਕ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ, ਜਦੋਂ ਪੁਲਿਸ ਪਾਰਟੀ ਢਿੱਲਵਾਂ ਦੇ ਪੁਰਾਣੇ ਪੁਲ ਦੇ ਨੇੜੇ ਪਹੁੰਚੀ, ਤਾਂ ਉਥੇ ਖੜ੍ਹਾ ਇਕ ਵਿਅਕਤੀ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਤੇ ਆਪਣੀ ਜੇਬ ਵਿਚੋਂ ਇਕ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ। ਪੁਲਿਸ ਨੇ ਉਸ ਵਿਅਕਤੀ ਨੂੰ ਫੜ ਲਿਆ ਤੇ ਲਿਫ਼ਾਫ਼ੇ ਦੀ ਜਾਂਚ ਕੀਤੀ, ਜਿਸ ਵਿਚੋਂ 6 ਗ੍ਰਾਮ ਹੈਰੋਇਨ ਮਿਲੀ। ਮੁਲਜ਼ਮ ਦੀ ਪਛਾਣ ਰਵਿੰਦਰ ਕੁਮਾਰ ਪੁੱਤਰ ਸ਼ੰਕਰ ਲਾਲ ਵਾਸੀ ਢਿੱਲਵਾਂ ਵਜੋਂ ਹੋਈ ਹੈ। ਇਸ ਮਾਮਲੇ ਵਿਚ ਢਿੱਲਵਾਂ ਪੁਲਿਸ ਸਟੇਸ਼ਨ ਵਿਚ ਐੱਫਆਈਆਰ ਦਰਜ ਕਰ ਲਈ ਗਈ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।