20 ਸਾਲਾ ਵਿਆਹੁਤਾ ਨੇ ਕੀਤੀ ਆਤਮਹੱਤਿਆ
ਸੰਵਾਦ ਸੂਤਰ, ਜਾਗਰਣਕਪੂਰਥਲਾ :
Publish Date: Sat, 27 Dec 2025 10:17 PM (IST)
Updated Date: Sat, 27 Dec 2025 10:19 PM (IST)
ਸੰਵਾਦ ਸੂਤਰ, ਜਾਗਰਣ ਕਪੂਰਥਲਾ : ਹਮੀਰਾ ਰੋਡ ’ਤੇ ਸਥਿਤ ਨਿਊ ਆਰਮੀ ਕੈਂਟ ’ਚ 20 ਸਾਲਾ ਵਿਆਹੁਤਾ ਨੇ ਪੱਖੇ ਨਾਲ ਫਾਹ ਲਗਾ ਕੇ ਜਾਨ ਦੇ ਦਿੱਤੀ। ਸੂਚਨਾ ਮਿਲਦੇ ਹੀ ਕੋਤਵਾਲੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਕਪੂਰਥਲਾ ਦੇ ਸਿਵਲ ਹਸਪਤਾਲ ’ਚ ਰੱਖਵਾ ਦਿੱਤਾ। ਥਾਣਾ ਕੋਤਵਾਲੀ ਦੇ ਏਐੱਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਫੌਜ ਦੇ ਅਧਿਕਾਰੀਆਂ ਨੇ ਸੂਚਨਾ ਦਿੱਤੀ ਕਿ ਹਮੀਰਾ ਰੋਡ ’ਤੇ ਸਥਿਤ ਨਿਊ ਆਰਮੀ ਕੈਂਟ ਏਰੀਆ ’ਚ ਕੰਮ ਕਰ ਰਹੇ ਕਾਂਸਟੇਬਲ ਸੁਮਿਤ ਕੁਮਾਰ ਦੀ ਪਤਨੀ ਆਰਤੀ ਨੇ ਫਾਹ ਲਗਾ ਕੇ ਆਤਮਹੱਤਿਆ ਕਰ ਲਈ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕਾ ਦੇ ਪਰਿਵਾਰ ਨੂੰ ਫੋਨ ’ਤੇ ਸੂਚਨਾ ਦਿੱਤੀ। ਪਰਿਵਾਰ ਦੇ ਆਉਣ ਤੋਂ ਬਾਅਦ ਬਿਆਨ ਕਲਮਬੱਧ ਕੀਤੇ ਜਾਣਗੇ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।