ਲੋਕ ਆਪ ਸਰਕਾਰ ਦੀਆਂ ਆਪਹੁਦਰੀਆਂ ਤੋਂ ਅੱਕੇ : ਰੰਧਾਵਾ
2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਲਈ ਨਵੇਂ ਫੈਸਲਿਆਂ ਦਾ ਸਮਾਂ-ਰੰਧਾਵਾ
Publish Date: Mon, 02 Feb 2026 09:45 PM (IST)
Updated Date: Mon, 02 Feb 2026 09:46 PM (IST)

--ਕਿਹਾ-ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਦੀ ਵਿਚਾਰਧਾਰਾ ਮੁੜ ਲੀਹ ’ਤੇ ਪਰਤੀ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਦੀ ਰਾਜਨੀਤੀ ਵਿਚ ਆਉਣ ਵਾਲੇ ਦਿਨਾਂ ਵਿਚ ਵੱਡੇ ਸਿਆਸੀ ਬਦਲਾਅ ਦੇ ਸੰਕੇਤ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੁਣ ਆਪ ਸਰਕਾਰ ਦੀਆਂ ਆਪਹੁਦਰੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਤੇ ਪੰਜਾਬ ਨੂੰ ਬਚਾਉਣ ਲਈ ਮੁੜ ਅਕਾਲੀ ਦਲ ਵੱਲ ਉਮੀਦ ਭਰੀਆ ਨਜ਼ਰਾਂ ਨਾਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣ ਵਾਅਦੇ ਹਵਾ ’ਚ ਹੀ ਤਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਾਕਾਮ ਨੀਤੀਆਂ ਕਾਰਨ ਅੱਜ ਪੰਜਾਬ ਦਾ ਹਰ ਵਰਗ ਨਿਰਾਸ਼ ਤੇ ਗੁੱਸੇ ਵਿਚ ਹੈ। ਪੰਜਾਬ ਵਿਚ ਅਪਰਾਧ ਲਗਾਤਾਰ ਵੱਧ ਰਹੇ ਹਨ ਤੇ ਲੋਕ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ਤੋਂ ਹਟ ਕੇ ਅਕਾਲੀ ਦਲ ਵੱਲ ਹੋ ਰਿਹਾ ਹੈ। ਚਾਹੇ ਕਿਸਾਨਾਂ ਦੇ ਮੁੱਦੇ ਹੋਣ, ਨੌਜਵਾਨਾਂ ਦੀ ਬੇਰੋਜ਼ਗਾਰੀ ਹੋਵੇ ਜਾਂ ਸੂਬੇ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਦੀ ਗੱਲ ਅਕਾਲੀ ਦਲ ਨੂੰ ਹਰ ਮੋਰਚੇ ’ਤੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਕੋਲ ਤਜ਼ਰਬੇਕਾਰ ਅਗਵਾਈ, ਮਜ਼ਬੂਤ ਸੰਗਠਨ ਤੇ ਲੋਕਾਂ ਦਾ ਸਿੱਧਾ ਰਾਬਤਾ ਜੋੜ ਹੈ, ਜੋ 2027 ਦੀ ਜਿੱਤ ਦਾ ਆਧਾਰ ਬਣੇਗਾ। ਧੜੇਬੰਦੀ ਵਿਚ ਉਲਬੇ ਵਿਰੋਧੀਆਂ ਮੁਕਾਬਲੇ ਪੰਜਾਬ ਵਿਚ ਅਕਾਲੀ ਦਲ ਦਾ ਗ੍ਰਾਫ ਵਧਦਾ ਜਾ ਰਿਹਾ ਹੈ। ਰੰਧਾਵਾ ਨੇ ਅੱਗੇ ਕਿਹਾ ਕਿ ਪਾਰਟੀ 2027 ਦੀਆਂ ਚੋਣਾਂ ਲਈ ਹੁਣ ਤੋਂ ਹੀ ਜਨਤਾ ਵਿਚਕਾਰ ਜਾ ਕੇ ਉਨ੍ਹਾਂ ਦੇ ਦੁੱਖ-ਸੁੱਖ ਸੁਣ ਰਹੀ ਹੈ। ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਢੁੱਕਵੇਂ ਨਕਸ਼ੇ ਤਿਆਰ ਕੀਤੇ ਜਾ ਰਹੇ ਹਨ। ਪਾਰਟੀ ਦਾ ਮਕਸਦ ਸਿਰਫ ਸੱਤਾ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ਤੇ ਲੈ ਕੇ ਜਾਣਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਦੇ ਲੋਕ ਇਸ ਵਾਰ ਭਾਵਨਾਵਾਂ ਨਹੀਂ, ਸਗੋਂ ਕਾਰਗੁਜ਼ਾਰੀ ਅਤੇ ਤਜ਼ਰਬੇ ਨੂੰ ਤਰਜੀਹ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੀ ਭਾਰੀ ਬਹੁਮਤ ਨਾਲ ਜਿੱਤ ਨੂੰ ਪੱਕਾ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਇਸ ਸਮੇਂ ਇਕ ਅਹਿਮ ਦੌਰ ਵਿਚੋਂ ਗੁਜ਼ਰ ਰਹੀ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਸੂਬੇ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਵਾਲੀਆਂ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਨ੍ਹਾਂ ਦਾ ਹੱਲ ਸਿਰਫ਼ ਮਜ਼ਬੂਤ ਤੇ ਜ਼ਿੰਮੇਵਾਰ ਸਰਕਾਰ ਨਾਲ ਹੀ ਸੰਭਵ ਹੈ। ਉਨ੍ਹਾਂ ਆਖਿਆ ਕਿ 2027 ਦੀਆਂ ਚੋਣਾਂ ਸਿਰਫ ਸੱਤਾ ਦੀ ਲੜਾਈ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਉਸਦੀ ਅਰਥਵਿਵਸਥਾ ਤੇ ਆਉਣ ਵਾਲੀ ਪੀੜ੍ਹੀ ਦੇ ਭਵਿੱਖ ਦੀ ਲੜਾਈ ਹਨ। ਰੰਧਾਵਾ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ ਜੋ ਤਜ਼ਰਬੇਕਾਰ ਹੋਵੇ, ਲੋਕਾਂ ਨਾਲ ਸਿੱਧਾ ਜੁੜੀ ਹੋਵੇ ਤੇ ਜਵਾਬਦੇਹੀ ਨਾਲ ਕੰਮ ਕਰੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਚੋਣਾਂ ਵਿਚ ਧਰਮ, ਜਾਤ ਤੇ ਝੂਠੇ ਵਾਅਦਿਆਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਪਾਈ ਜਾਵੇ।