- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਧਵਾਂ ਦੋਨਾ ਵਿਖੇ ਅੱਖਾਂ ਦਾ 21ਵਾਂ ਸਾਲਾਨਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

ਜ਼ਰੂਰੀ ਇਸ਼ਤਿਹਾਰੀ ਪਾਰਟੀ:
--535 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ
--85 ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਕਰਕੇ ਪਾਏ ਲੈਂਜ਼
ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ
ਸਿੱਧਵਾਂ ਦੋਨਾ : ਵਿਦੇਸ਼ਾਂ ਦੀ ਧਰਤੀ ’ਤੇ ਮਿਹਨਤ-ਮੁਸ਼ੱਕਤ ਕਰਕੇ ਆਪਣੀ ਕਿਰਤ ਕਮਾਈ ਨਾਲ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰਨ ਦੇ ਨਾਲ-ਨਾਲ ਆਪਣੇ ਵਤਨ ਤੇ ਜੱਦੀ ਪਿੰਡ ਦੀ ਮਿੱਟੀ ਨਾਲ ਮੋਹ ਰੱਖਦਿਆਂ ਲੋੜਵੰਦਾਂ ਦੀ ਸੇਵਾ ਲਈ ਅੱਗੇ ਆਉਣਾ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ। ਇਸੇ ਸੇਵਾ ਭਾਵਨਾ ਦੀ ਮਿਸਾਲ ਜ਼ਿਲ੍ਹਾ ਕਪੂਰਥਲਾ ਦੇ ਕਸਬਾਨੁਮਾ ਪਿੰਡ ਸਿੱਧਵਾਂ ਦੋਨਾ ਦੇ ਅਮਰੀਕਾ ਰਹਿੰਦੇ ਉੱਘੇ ਸਮਾਜ ਸੇਵਕ ਪ੍ਰਵਾਸੀ ਬਲਵਿੰਦਰ ਸਿੰਘ ਸਿੱਧੂ ਤੇ ਬਹਾਦਰ ਸਿੰਘ ਸਿੱਧੂ (ਆੜ੍ਹਤੀਆ) ਦੇ ਪਰਿਵਾਰਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਪੇਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਪਰਿਵਾਰਾਂ ਵੱਲੋਂ ਅਮਰੀਕਾ ਦੀ ਸਮਾਜ ਸੇਵੀ ਸੰਸਥਾ ਯੂਨਾਈਟਿਡ ਸਿੱਖ ਮਿਸ਼ਨ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਗੜਗਾਣਾ ਸਾਹਿਬ ਸਿੱਧਵਾਂ ਦੋਨਾ ਵਿਖੇ 21ਵਾਂ ਸਾਲਾਨਾ ਮੁਫ਼ਤ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਰਾਹੀਂ ਇਲਾਕੇ ਦੇ ਸੈਂਕੜੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ। ਇਸ ਕੈਂਪ ਵਿੱਚ ਯੂਨਾਈਟਿਡ ਸਿੱਖ ਮਿਸ਼ਨ ਯੂਐੱਸਏ ਦੇ ਚੇਅਰਮੈਨ ਰਸ਼ਪਾਲ ਸਿੰਘ ਢੀਂਡਸਾ ਤੇ ਹਲਕਾ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੈਂਪ ਦੀ ਸ਼ੁਰੂਆਤ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਮਰੀਜ਼ਾਂ ਦੀ ਤੰਦਰੁਸਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਉਪਰੰਤ ਡਾਕਟਰ ਅਮਨਦੀਪ ਸਿੰਘ ਅਰੋੜਾ ਦੀ ਅਗਵਾਈ ਹੇਠ ਅਰੋੜਾ ਆਈ ਹਸਪਤਾਲ ਜਲੰਧਰ ਦੀ ਮਾਹਿਰ ਡਾਕਟਰੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਕੈਂਪ ਦੌਰਾਨ ਕੁੱਲ 535 ਮਰੀਜ਼ਾਂ ਦੀ ਜਾਂਚ ਕੀਤੀ ਗਈ, 455 ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਤੇ 353 ਲੋੜਵੰਦ ਲੋਕਾਂ ਨੂੰ ਮੁਫ਼ਤ ਨਿਗ੍ਹਾ ਵਾਲੀਆਂ ਐਨਕਾਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ 85 ਮਰੀਜ਼ਾਂ ਨੂੰ ਆਪ੍ਰੇਸ਼ਨ ਲਈ ਹਸਪਤਾਲ ਲਿਜਾ ਕੇ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕੀਤੇ ਗਏ ਤੇ ਉਨ੍ਹਾਂ ਦੀਆਂ ਅੱਖਾਂ ਵਿੱਚ ਮੁਫ਼ਤ ਲੈਂਜ਼ ਪਾਏ ਗਏ। ਇਸ ਮੌਕੇ ਯੂਨਾਈਟਿਡ ਸਿੱਖ ਮਿਸ਼ਨ ਯੂਐੱਸਏ ਦੇ ਚੇਅਰਮੈਨ ਰਸ਼ਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਾਲ 2005 ਵਿੱਚ ਇਸ ਸਮਾਜ ਸੇਵੀ ਸੰਸਥਾ ਦੀ ਸ਼ੁਰੂਆਤ ਕੀਤੀ ਗਈ ਸੀ। ਸੰਸਥਾ ਵੱਲੋਂ ਹੁਣ ਤੱਕ ਵੱਖ-ਵੱਖ ਥਾਵਾਂ ’ਤੇ ਸੈਂਕੜੇ ਮੁਫ਼ਤ ਅੱਖਾਂ ਦੇ ਕੈਂਪ ਲਗਾ ਕੇ ਹਜ਼ਾਰਾਂ ਲੋੜਵੰਦ ਮਰੀਜ਼ਾਂ ਨੂੰ ਅੱਖਾਂ ਦੀ ਰੌਸ਼ਨੀ ਪ੍ਰਦਾਨ ਕਰਨ ਵਿੱਚ ਸਹਾਇਤਾ ਕੀਤੀ ਜਾ ਚੁੱਕੀ ਹੈ।
ਮੁੱਖ ਮਹਿਮਾਨ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸਿੱਧਵਾਂ ਦੋਨਾ ਦੇ ਦਾਨੀ ਸਿੱਧੂ ਪਰਿਵਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਰਹਿ ਕੇ ਆਪਣੀ ਮਿਹਨਤ ਦੀ ਕਮਾਈ ਨਾਲ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰਨ ਦੇ ਨਾਲ-ਨਾਲ ਆਪਣੇ ਜੱਦੀ ਪਿੰਡ ਤੇ ਇਲਾਕੇ ਦੇ ਲੋੜਵੰਦ ਲੋਕਾਂ ਦੀ ਸੇਵਾ ਕਰਨਾ ਬਹੁਤ ਵੱਡੀ ਗੱਲ ਹੈ। ਕੈਂਪ ਵਿੱਚ ਪਹੁੰਚੇ ਮਰੀਜ਼ਾਂ ਤੇ ਸੰਗਤਾਂ ਲਈ ਚਾਹ-ਪਾਣੀ ਦੇ ਨਾਲ-ਨਾਲ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਕੈਂਪ ਦੇ ਮੁੱਖ ਪ੍ਰਬੰਧਕ ਰਖਬੀਰ ਸਿੰਘ ਸਿੱਧੂ ਮੁੱਖ ਸੇਵਾਦਾਰ ਗੁਰਦੁਆਰਾ ਗੜਗਾੜਾ ਸਾਹਿਬ, ਬਹਾਦਰ ਸਿੰਘ ਸਿੱਧੂ ਯੂਐੱਸਏ, ਵਰਿੰਦਰ ਸਿੰਘ ਸਿੱਧੂ ਯੂਐੱਸਏ, ਬਲਦੀਪ ਸਿੰਘ ਸਿੱਧੂ ਯੂਐੱਸਏ, ਮਾਸਟਰ ਵਿਜੈ ਕੁਮਾਰ ਪੰਚ, ਸੁਖਪਾਲ ਸਿੰਘ ਪੰਚ, ਅਮਰਜੀਤ ਸਿੰਘ ਪੰਚ, ਜਸਵਿੰਦਰ ਸਿੰਘ ਪੰਚ, ਕੁਲਵੰਤ ਰਾਏ ਭੱਲਾ ਸਾਬਕਾ ਸਰਪੰਚ ਥਿੱਗਲੀ, ਕਵਿਤਾ ਸਰਨਾ ਮੈਂਬਰ ਬਲਾਕ ਸੰਮਤੀ, ਮੱਸਾ ਸਿੰਘ ਸਿੱਧੂ ਸਾਬਕਾ ਡੀਈਓ ਕਪੂਰਥਲਾ, ਦਮਨਪ੍ਰੀਤ ਸਿੰਘ ਸਿੱਧੂ, ਸੁਖਬੀਰ ਸਿੰਘ ਸੰਧੂ ਪੀਏ ਰਾਣਾ ਗੁਰਜੀਤ ਸਿੰਘ, ਬਾਬਾ ਸੰਦੀਪ ਸਿੰਘ ਸਿੱਧੂ, ਰਿੰਕੂ ਸਰਨਾ, ਅਸ਼ਵਨੀ ਕੁਮਾਰ, ਮਾਸਟਰ ਪ੍ਰਮੋਦ ਪੱਲੀ, ਗਿਆਨੀ ਅਵਤਾਰ ਸਿੰਘ, ਪ੍ਰੇਮ ਲਾਲ ਸਾਬਕਾ ਪੰਚ, ਭੂਰ ਸਿੰਘ ਸਾਬਕਾ ਪੰਚ, ਹਰਭਜਨ ਸਿੰਘ ਭਲਾਈਪੁਰ, ਸਰੂਪ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਲੰਬੜਦਾਰ, ਨਰਿੰਦਰ ਸਿੰਘ ਸਿੱਧੂ, ਰਘਵੀਰ ਸ਼ਰਨ ਪੱਲੀ, ਮਾਸਟਰ ਸਰਵਣ ਸਿੰਘ ਸਿੱਧੂ ਸਮੇਤ ਹੋਰ ਪਤਵੰਤੇ ਹਾਜ਼ਰ ਸਨ ।