ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਵਾਲੇ 3 ਕਾਬੂ
ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਵਾਲੇ 3 ਕਾਬੂ
Publish Date: Sat, 03 Jan 2026 09:55 PM (IST)
Updated Date: Sat, 03 Jan 2026 09:56 PM (IST)

ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਥਾਣਾ ਕੋਤਵਾਲੀ ਅਤੇ ਥਾਣਾ ਸਲਤਾਨਪੁਰ ਲੋਧੀ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਨਸ਼ੇ ਦਾ ਸੇਵਨ ਕਰਨ ਵਾਲੇ 3 ਨੌਜਵਾਨਾਂ ਨੂੰ ਕਾਬੂ ਕਰਦੇ ਹੋਏ ਉਨ੍ਹਾਂ ਖਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪਹਿਲੇ ਮਾਮਲੇ ਵਿਚ ਥਾਣਾ ਕੋਤਵਾਲੀ ਦੇ ਐੱਸਆਈ ਹਰਦੇਵ ਸਿੰਘ ਪੁਲਿਸ ਪਾਰਟੀ ਸਮੇਤ ਨਵਾਂ ਪਿੰਡ ਭੱਠੇ ਵਾਲੀ ਸਾਈਡ ਨੂੰ ਜਾ ਰਹੇ ਸੀ। ਜਦੋਂ ਪੁਲਿਸ ਪਾਰਟੀ ਨਵਾਂ ਪਿੰਡ ਭੱਠੇ ਦੇ ਨਜ਼ਦੀਕ ਪੁੱਜੀ ਤਾਂ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਇਕ ਨਿੱਜੀ ਸਕੂਲ ਦੀ ਬੈਕ ਸਾਈਡ ’ਤੇ 2 ਵਿਅਕਤੀ ਨਸ਼ੀਲੇ ਪਦਾਰਥ ਦਾ ਸੇਵਨ ਕਰ ਰਹੇ ਹਨ। ਜਦੋਂ ਐੱਸਆਈ ਹਰਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਡ ਕੀਤੀ ਤਾਂ ਦੇਖਿਆ ਕਿ ਇਕ ਖੱਡੇ ਵਿਚ 2 ਨੌਜਵਾਨ ਸਿਲਵਰ ਪੇਪਰ ਦੇ ਹੇਠਾਂ ਲਾਈਟਰ ਨਾਲ ਅੱਗ ਬਾਲ ਕੇ ਵਾਰੀ-ਵਾਰੀ ਉਸ ਵਿਚੋਂ ਨਿਕਲ ਰਹੇ ਨਸ਼ੀਲੇ ਧੂੰਏਂ ਦਾ ਸੇਵਨ ਕਰ ਰਹੇ ਸਨ। ਉਨ੍ਹਾਂ ਨੇ ਆਪਣਾ ਨਾਮ ਹਰਜਿੰਦਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਸੁੰਨੜਾ ਥਾਣਾ ਸਦਰ ਕਪੂਰਥਲਾ ਤੇ ਦੂਜੇ ਨੇ ਆਪਣਾ ਨਾਮ ਗੁਰਵਿੰਦਰ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਪਿੰਡ ਭੇਟਾਂ ਥਾਣਾ ਸਦਰ ਕਪੂਰਥਲਾ ਦੱਸਿਆ। ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਪਾਸੋਂ ਇਕ ਸਿਲਵਰ ਪੇਪਰ, 10 ਰੁਪਏ ਦਾ ਨੋਟ ਅਤੇ ਲਾਈਟਰ ਬਰਾਮਦ ਹੋਇਆ। ਇਸੇ ਤਰ੍ਹਾਂ ਹੀ ਥਾਣਾ ਸੁਲਤਾਨਪੁਰ ਲੋਧੀ ਵਿਚ ਪੈਂਦੀ ਪੁਲਿਸ ਚੌਂਕੀ ਮੋਠਾਂਵਾਲ ਦੇ ਇੰਚਾਰਜ ਏਐੱਸਆਈ ਪੂਰਨ ਚੰਦ ਪੁਲਿਸ ਪਾਰਟੀ ਸਮੇਤ ਮੋਠਾਂਵਾਲ ਤੋਂ ਕੁਲਾਰਾ ਰੋਡ ਮੌਜੂਦ ਸੀ ਤਾਂ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਗੁਰਕੀਰਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਤਲਵੰਡੀ ਪਰੋ ਥਾਣਾ ਸਦਰ ਨਕੋਦਰ ਜ਼ਿਲ੍ਹਾ ਜਲੰਧਰ ਇਸ ਸਮੇਂ ਤਲਵੰਡੀ ਮਾਧੋ ਰੋਡ ਨੇੜੇ ਇਕ ਹਰੇ ਰੰਗ ਦੀ ਮੋਟਰ ਦੇ ਕੋਠੇ ਦੇ ਪਿੱਛੇ ਲੁਕ ਕੇ ਨਸ਼ੇ ਦਾ ਸੇਵਨ ਕਰ ਰਿਹਾ ਹੈ। ਜਦੋਂ ਪੁਲਿਸ ਪਾਰਟੀ ਨੇ ਦੱਸੀ ਹੋਈ ਜਗ੍ਹਾ ’ਤੇ ਰੇਡ ਕੀਤੀ ਤਾਂ ਇਕ ਨੌਜਵਾਨ ਜ਼ਮੀਨ ’ਤੇ ਬੈਠਾ ਸਿਲਵਰ ਪੇਪਰ ’ਤੇ ਲਾਈਟਰ ਨਾਲ ਪੰਨੀ ਹੇਠਾਂ ਅੱਗ ਲਗਾ ਕੇ ਉਸ ਵਿਚੋਂ ਨਿਕਲ ਰਹੇ ਧੂੰਏਂ ਦਾ ਸੇਵਨ ਕਰ ਰਿਹਾ ਸੀ। ਪੁਲਿਸ ਪਾਰਟੀ ਨੇ ਉਸਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਇਕ ਸਿਲਵਰ ਪੇਪਰ, 10 ਰੁਪਏ ਦਾ ਨੋਟ ਤੇ ਇਕ ਲਾਈਟਰ ਬਰਾਮਦ ਹੋਇਆ।