ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
ਸੜਕ ਹਾਦਸੇ ’ਚ ਪਿੰਡ ਕਮਰਾਏ ਦੇ 30 ਸਾਲਾ ਨੌਜਵਾਨ ਦੀ ਦਰਦਨਾਕ ਮੌਤ
Publish Date: Fri, 28 Aug 2026 09:27 PM (IST)
Updated Date: Fri, 28 Aug 2026 09:28 PM (IST)
ਮੋਟਰਸਾਈਕਲ ਨਾਲ ਟੱਕਰ ਤੋਂ ਬਾਅਦ ਦਰੱਖਤ ਨਾਲ ਟਕਰਾਇਆ ਦੋ ਬੱਚਿਆਂ ਦਾ ਪਿਤਾ ਸੀ ਮ੍ਰਿਤਕ ਸੰਦੀਪ ਸਿੰਘ ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਕਸਬਾ ਭੁਲੱਥ ਦੇ ਮੁਹੱਲਾ ਕਮਰਾਏ ਦੇ ਰਹਿਣ ਵਾਲੇ ਕਰੀਬ 30 ਸਾਲਾ ਨੌਜਵਾਨ ਦੀ ਦਸੂਹਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਦਸੂਹਾ ਗਿਆ ਹੋਇਆ ਸੀ। ਇਸ ਦੌਰਾਨ ਰਸਤੇ ਵਿੱਚ ਉਸਦੀ ਕਾਰ ਦੀ ਇੱਕ ਮੋਟਰਸਾਈਕਲ ਨਾਲ ਟੱਕਰ ਹੋ ਗਈ। ਹਾਦਸੇ ਤੋਂ ਬਚਾਅ ਦੀ ਕੋਸ਼ਿਸ਼ ਕਰਦਿਆਂ ਉਸਦੀ ਕਾਰ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਟਕਰਾ ਗਈ। ਹਾਦਸੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸੰਦੀਪ ਸਿੰਘ ਸ਼ਾਦੀਸ਼ੁਦਾ ਸੀ ਤੇ ਉਸ ਦੇ ਦੋ ਛੋਟੇ ਬੱਚੇ ਹਨ। ਉਹ ਕਾਫੀ ਸਮਾਂ ਪਹਿਲਾਂ ਅਮਰੀਕਾ ਤੋਂ ਵਾਪਸ ਆ ਕੇ ਹੁਣ ਪੱਕੇ ਤੌਰ ’ਤੇ ਆਪਣੇ ਪਰਿਵਾਰ ਸਮੇਤ ਕਮਰਾਏ ਵਿਖੇ ਰਹਿ ਰਿਹਾ ਸੀ ਤੇ ਡਰਾਈਵਰ ਵਜੋਂ ਕੰਮ ਕਰਦਾ ਸੀ। ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਉੱਥੇ ਹੀ ਇਸ ਦਰਦਨਾਕ ਹਾਦਸੇ ਕਾਰਨ ਪਿੰਡ ਕਮਰਾਏ ਵਿੱਚ ਸੋਗ ਦੀ ਲਹਿਰ ਹੈ।