ਪ੍ਰਧਾਨ ਹਰਪ੍ਰੀਤ ਕੌਰ ਤੇ ਐਡਵੋਕੇਟ ਵਧਾਵਨ ਨੂੰ ਦਿੱਤਾ ਸੱਦਾ 32ਵਾਂ ਸਨਮਾਨ ਸਮਾਰੋਹ ਤੇ ਖੂਨਦਾਨ ਕੈਂਪ 27 ਸਤੰਬਰ ਨੂੰ
Publish Date: Sat, 19 Sep 2026 06:30 PM (IST)
Updated Date: Sat, 19 Sep 2026 06:32 PM (IST)
ਸਨਮਾਨ ਸਮਾਰੋਹ ਤੇ ਖੂਨਦਾਨ ਕੈਂਪ ਲਈ ਦਿੱਤਾ ਸੱਦਾ ਪੱਤਰ ਵੈੱਲਫੇਅਰ ਬਲੱਡ ਡੋਨਰਸ ਕਲੱਬ ਰਜਿ. ਫਗਵਾੜਾ ਵੱਲੋਂ ਕਰਵਾਇਆ ਜਾ ਰਿਹਾ ਸਮਾਗਮ ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਸ ਕਲੱਬ ਰਜਿ. ਫਗਵਾੜਾ ਵੱਲੋਂ 32ਵਾਂ ਸਨਮਾਨ ਸਮਾਰੋਹ ਤੇ ਖੂਨਦਾਨ ਕੈਂਪ 27 ਸਤੰਬਰ ਦਿਨ ਐਤਵਾਰ ਨੂੰ ਮਹਾਰਾਜਾ ਪੈਲੇਸ, ਬੰਗਾ ਰੋਡ, ਫਗਵਾੜਾ ਵਿਖੇ ਸੰਸਥਾ ਦੇ ਪ੍ਰਧਾਨ ਪੰਡਿਤ ਰਾਹੁਲ ਸ਼ਾਸਤਰੀ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੰਸਥਾ ਵੱਲੋਂ ਬਾਰ ਐਸੋਸੀਏਸ਼ਨ ਫਗਵਾੜਾ ਦੀ ਪ੍ਰਧਾਨ ਹਰਪ੍ਰੀਤ ਕੌਰ ਤੇ ਅਲਾਇੰਸ ਕਲੱਬ ਦੇ ਸੀਨੀਅਰ ਮੈਂਬਰ ਐਡਵੋਕੇਟ ਵਰੁਣ ਕੁਮਾਰ ਵਧਾਵਨ ਨੂੰ ਸੱਦਾ ਪੱਤਰ ਦੇ ਕੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ। ਇਸ ਮੌਕੇ ਸੰਸਥਾ ਦੇ ਮੈਂਬਰ ਹਰਜਿੰਦਰ ਗੋਗਨਾ ਤੇ ਰਣਧੀਰ ਨੇ ਦੱਸਿਆ ਕਿ ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਸ ਕਲੱਬ ਪਿਛਲੇ 32 ਸਾਲਾਂ ਤੋਂ ਲਗਾਤਾਰ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਲੋੜ ਪੂਰੀ ਕਰਨ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ। ਇਸੇ ਸੇਵਾ ਨੂੰ ਜਾਰੀ ਰੱਖਦਿਆਂ ਇਸ ਸਾਲ 32ਵੇਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸੰਸਥਾ ਵੱਲੋਂ ਸਮਾਜ ਸੇਵਾ ਤੇ ਖੂਨਦਾਨ ਦੇ ਖੇਤਰ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸਮਾਜ ਸੇਵੀਆਂ, ਖੂਨਦਾਨੀਆਂ ਤੇ ਸ਼ਹਿਰ ਵਾਸੀਆਂ ਨੂੰ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।