- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਰਮਲ ਕੁਟੀਆ, ਸੁਲਤਾਨਪੁਰ ਲੋਧੀ ਪਹੁੰਚੇ ਪਰਿਵਾਰਾਂ ਨੇ ਦੱਸਿਆ ਕਿ ਏਜੰਟਾਂ ਨੇ ਆਸਟ੍ਰੇਲੀਆ ਵਿੱਚ ਰੋਜ਼ਗਾਰ ਦਿਵਾਉਣ ਦਾ ਭਰੋਸਾ ਦੇ ਕੇ ਹਰੇਕ ਪਰਿਵਾਰ ਤੋਂ ਲੱਖਾਂ ਰੁਪਏ ਲਏ। ਪਰਿਵਾਰਾਂ ਦਾ ਦਾਅਵਾ ਹੈ ਕਿ ਇਹ ਰਕਮ ਦੇਣ ਲਈ ਕਈਆਂ ਨੇ ਘਰ, ਜ਼ਮੀਨ ਅਤੇ ਗਹਿਣੇ ਗਿਰਵੀ ਰੱਖ ਕੇ ਕਰਜ਼ਾ ਲਿਆ।

ਹਰਨੇਕ ਸਿੰਘ ਜੈਨਪੁਰੀ, ਪੰਜਾਬੀ ਜਾਗਰਣ, ਕਪੂਰਥਲਾ : ਵਿਦੇਸ਼ਾਂ ਵਿੱਚ ਚੰਗੇ ਭਵਿੱਖ ਅਤੇ ਰੋਜ਼ਗਾਰ ਦੇ ਸੁਪਨੇ ਦਿਖਾ ਕੇ ਪੰਜਾਬ ਦੇ 33 ਅਤੇ ਰਾਜਸਥਾਨ ਦੇ ਇਕ ਨੌਜਵਾਨ ਸਮੇਤ 34 ਨੌਜਵਾਨਾਂ ਨੂੰ ਤਿਮੋਰ-ਲੇਸਤੇ ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰਾਂ ਅਨੁਸਾਰ ਨੌਜਵਾਨ ਪਿਛਲੇ ਕਰੀਬ ਪੰਜ ਤੋਂ ਛੇ ਮਹੀਨਿਆਂ ਤੋਂ ਉੱਥੇ ਫਸੇ ਹੋਏ ਹਨ। ਅੱਠ ਪੀੜਤ ਪਰਿਵਾਰਾਂ ਨੇ ਰਾਜ ਸਭਾ ਮੈਂਬਰ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਪਰਕ ਕਰਕੇ ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਮਦਦ ਦੀ ਅਪੀਲ ਕੀਤੀ ਹੈ।
ਨਿਰਮਲ ਕੁਟੀਆ, ਸੁਲਤਾਨਪੁਰ ਲੋਧੀ ਪਹੁੰਚੇ ਪਰਿਵਾਰਾਂ ਨੇ ਦੱਸਿਆ ਕਿ ਏਜੰਟਾਂ ਨੇ ਆਸਟ੍ਰੇਲੀਆ ਵਿੱਚ ਰੋਜ਼ਗਾਰ ਦਿਵਾਉਣ ਦਾ ਭਰੋਸਾ ਦੇ ਕੇ ਹਰੇਕ ਪਰਿਵਾਰ ਤੋਂ ਲੱਖਾਂ ਰੁਪਏ ਲਏ। ਪਰਿਵਾਰਾਂ ਦਾ ਦਾਅਵਾ ਹੈ ਕਿ ਇਹ ਰਕਮ ਦੇਣ ਲਈ ਕਈਆਂ ਨੇ ਘਰ, ਜ਼ਮੀਨ ਅਤੇ ਗਹਿਣੇ ਗਿਰਵੀ ਰੱਖ ਕੇ ਕਰਜ਼ਾ ਲਿਆ।
ਪੀੜਤਾਂ ਅਨੁਸਾਰ ਨੌਜਵਾਨਾਂ ਨੂੰ ਬਾਲੀ ਅਤੇ ਮਲੇਸ਼ੀਆ ਰਾਹੀਂ ਤਿਮੋਰ-ਲੇਸਤੇ ਭੇਜਿਆ ਗਿਆ, ਜਿੱਥੇ ਉਨ੍ਹਾਂ ਨੂੰ ਇਕ ਵਿਅਕਤੀ ਦੇ ਹਵਾਲੇ ਕਰ ਦਿੱਤਾ ਗਿਆ। ਪਰਿਵਾਰਾਂ ਨੇ ਦੋਸ਼ ਲਗਾਇਆ ਕਿ ਨੌਜਵਾਨਾਂ ਦੇ ਪਾਸਪੋਰਟ ਆਪਣੇ ਕਬਜ਼ੇ ਵਿਚ ਲੈ ਕੇ ਉਨ੍ਹਾਂ ਨੂੰ ਡਰਾਇਆ-ਧਮਕਾਇਆ ਗਿਆ ਅਤੇ ਮਰਜ਼ੀ ਦੇ ਵਿਰੁੱਧ ਮਜ਼ਦੂਰੀ ਕਰਵਾਈ ਗਈ। ਮਿਹਨਤ ਦੀ ਕਮਾਈ ਰੋਕਣ ਅਤੇ ਲੋੜੀਂਦਾ ਭੋਜਨ ਨਾ ਦੇਣ ਦੇ ਵੀ ਦੋਸ਼ ਲਗਾਏ ਗਏ ਹਨ।
ਪਰਿਵਾਰਾਂ ਅਨੁਸਾਰ ਨੌਜਵਾਨਾਂ ਵੱਲੋਂ ਇਕੱਠੇ ਹੋ ਕੇ ਵਿਰੋਧ ਕਰਨ ਮਗਰੋਂ ਉਨ੍ਹਾਂ ਨੂੰ ਪਾਸਪੋਰਟ ਵਾਪਸ ਮਿਲੇ। ਕਰੀਬ 10 ਨੌਜਵਾਨ ਆਪਣੇ ਯਤਨਾਂ ਅਤੇ ਖਰਚੇ ’ਤੇ ਭਾਰਤ ਵਾਪਸ ਆ ਚੁੱਕੇ ਹਨ, ਜਦਕਿ 34 ਨੌਜਵਾਨ ਅਜੇ ਵੀ ਉੱਥੇ ਫਸੇ ਦੱਸੇ ਜਾ ਰਹੇ ਹਨ। ਸੰਤ ਸੀਚੇਵਾਲ, ਜੋ ਇਨ੍ਹਾਂ ਦਿਨੀਂ ਇੰਗਲੈਂਡ ਵਿੱਚ ਹਨ, ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕਰਕੇ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।