ਜਾਰਜਪੁਰ ਵਿਖੇ 38ਵਾਂ ਖੇਡ ਮੇਲਾ 7-8 ਨੂੰ
ਜਾਰਜਪੁਰ ਵਿਖੇ 38ਵਾਂ ਸਲਾਨਾ ਖੇਡ ਮੇਲਾ 7-8 ਨੂੰ: ਪ੍ਰਧਾਨ ਬਖਸ਼ੀ ਸਿੰਘ
Publish Date: Wed, 04 Feb 2026 08:21 PM (IST)
Updated Date: Thu, 05 Feb 2026 04:11 AM (IST)

ਕੈਪਸਨ- : 4ਕੇਪੀਟੀ29 ਜਾਰਜਪੁਰ ਵਿਖੇ ਸਲਾਨਾ ਖੇਡ ਮੇਲਾ ਸਬੰਧੀ ਹਲਕਾ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਸੱਦਾ ਪੱਤਰ ਦਿੰਦੇ ਹੋਏ ਨਗਰ ਨਿਵਾਸੀ । ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੰਤ ਬਾਬਾ ਨਿਹਾਲ ਸਿੰਘ ਸਪੋਰਟਸ ਤੇ ਵੈੱਲਫੇਅਰ ਕਲੱਬ (ਰਜਿ.) ਵੱਲੋਂ ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਵਾਸੀ ਭਾਰਤੀਆਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਜਾਰਜਪੁਰ ਵਿਖੇ ਸੰਤ ਬਾਬਾ ਨਿਹਾਲ ਸਿੰਘ ਦੀ ਯਾਦ ਵਿੱਚ ਸਲਾਨਾ ਧਾਰਮਿਕ ਸਮਾਗਮ ਅਤੇ ਖੇਡ ਮੇਲਾ 4 ਤੋਂ 8 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਬਲਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਰਜਪੁਰ, ਲਾਲ ਸਿੰਘ, ਅਮਰਜੀਤ ਸਿੰਘ ਮੀਤ ਪ੍ਰਧਾਨ ਦੱਸਿਆ ਕਿ ਸੰਤ ਬਾਬਾ ਨਿਹਾਲ ਸਿੰਘ ਦੀ ਯਾਦ ਵਿੱਚ ਪਿੰਡ ਜਾਰਜਪੁਰ ਦੇ ਗੁਰਦੁਆਰਾ ਸਾਹਿਬ ਵਿਖੇ 4 ਫਰਵਰੀ ਦਿਨ ਬੁੱਧਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 6 ਫਰਵਰੀ ਦਿਨ ਸ਼ੁਕਰਵਾਰ ਸਵੇਰੇ 10 ਵਜੇ ਪੈਣ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਇਸੇ ਤਰ੍ਹਾਂ ਸੰਤ ਬਾਬਾ ਨਿਹਾਲ ਸਿੰਘ ਸਪੋਰਟਸ ਤੇ ਵੈਲਫੇਅਰ ਕਲੱਬ ਦੇ ਪ੍ਰਧਾਨ ਹੈਡ ਮਾਸਟਰ ਬਖਸ਼ੀ ਸਿੰਘ, ਪਰਵਿੰਦਰ ਸਿੰਘ ਪੱਪਾ ਸਾਬਕਾ ਚੇਅਰਮੈਨ, ਹਰਭਜਨ ਸਿੰਘ ਕੈਸ਼ੀਅਰ, ਸਾਬਕਾ ਇੰਸ. ਸਲਵਿੰਦਰ ਸਿੰਘ ਸੈਕਟਰੀ, ਕਪਤਾਨ ਸਿੰਘ ਤੇ ਸਰਪੰਚ ਸਰਬਜੀਤ ਸਿੰਘ ਸਾਬਾ, ਪਰਮਿੰਦਰ ਸਿੰਘ ਖਾਲਸਾ, ਸਤਵਿੰਦਰ ਸਿੰਘ ਮੁੱਚੀ ਗੁਰਦੀਪ ਸਿੰਘ ਸਾਬਕਾ ਸਰਪੰਚ, ਮਾਂ ਤਲਵਿੰਦਰ ਸਿੰਘ ਨੇ ਦੱਸਿਆ ਕਿ ਧਾਰਮਿਕ ਸਮਾਗਮ ਤੋਂ ਬਾਅਦ 7 ਤੇ 8 ਫਰਵਰੀ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਦੋ ਰੋਜ਼ਾ 38ਵਾਂ ਸਾਲਾਨਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੌਰਾਨ ਕਬੱਡੀ, ਵਾਲੀਵਾਲ ਤੇ ਫੁਟਬਾਲ ਦੇ ਬੜੇ ਰੌਚਕ ਮੁਕਾਬਲੇ ਕਰਵਾਏ ਜਾਣਗੇ।