ਸਲਾਨਾ ਲੰਗਰ 24 ਫਰਵਰੀ ਤੋਂ 5 ਮਾਰਚ ਤੱਕ
ਬਾਈਪਾਸ ਰੋਡ ਵਿਖੇ ਹੋਲਾ ਮਹੱਲਾ ਦੇ ਸਬੰਧ ‘ਚ 39ਵਾਂ ਸਲਾਨਾ ਲੰਗਰ 24 ਫਰਵਰੀ ਤੋਂ 5 ਮਾਰਚ ਤੱਕ
Publish Date: Sun, 08 Feb 2026 07:50 PM (IST)
Updated Date: Sun, 08 Feb 2026 07:53 PM (IST)

ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ ਹੋਲਾ ਮਹੱਲਾ ਲੰਗਰ ਕਮੇਟੀ (ਰਜਿ.) ਬਾਈਪਾਸ ਰੋਡ ਫਗਵਾੜਾ ਵੱਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਹੋਲਾ ਮਹੱਲਾ ਸ੍ਰੀ ਆਨੰਦਪੁਰ ਸਾਹਿਬ ਨੂੰ ਜਾਣ ਵਾਲੀ ਸੰਗਤ ਦੀ ਸੇਵਾ ’ਚ 39ਵੇਂ ਸਲਾਨਾ ਲੰਗਰ ਦੀ ਸੇਵਾ 24 ਫਰਵਰੀ ਤੋਂ 5 ਮਾਰਚ ਤੱਕ ਹਰ ਸਾਲ ਦੀ ਤਰ੍ਹਾਂ ਨਵੇਂ ਰਾਧਾ ਸੁਆਮੀ ਸਤਿਸੰਗ ਘਰ ਦੇ ਨਜ਼ਦੀਕ ਮੇਹਲੀ-ਮੇਹਟਾਂ ਬਾਈਪਾਸ ਰੋਡ ਸਥਿਤ ਲੰਗਰ ਹਾਲ ਵਿਖੇ ਬਹੁਤ ਹੀ ਸ਼ਰਧਾ ਪੂਰਵਕ ਕੀਤੀ ਜਾਵੇਗੀ। ਲੰਗਰ ਸਮਾਗਮ ਦੀਆਂ ਤਿਆਰੀਆਂ ਸਬੰਧੀ ਇਕ ਮੀਟਿੰਗ ਕਮੇਟੀ ਪ੍ਰਧਾਨ ਕੁਲਵੰਤ ਸਿੰਘ ਬਿੱਟੂ ਦੀ ਅਗਵਾਈ ਹੇਠ ਹੋਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਵਾਰ 39ਵਾਂ ਸਲਾਨਾ ਲੰਗਰ ਵਰਤਾਇਆ ਜਾਵੇਗਾ, ਜਿਸ ਨੂੰ ਲੈ ਕੇ ਸਮੂਹ ਕਮੇਟੀ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਜੋ ਵੀ ਸੰਗਤਾਂ ਲੰਗਰ ਵਿਚ ਰਸਦ ਜਾਂ ਕੋਈ ਹੋਰ ਸਹਿਯੋਗ ਕਰਨਾ ਚਾਹੁੰਦੀਆਂ ਹਨ ਤਾਂ ਉਹ ਕਮੇਟੀ ਨਾਲ ਸੰਪਰਕ ਕਰ ਸਕਦੀਆਂ ਹਨ। ਉਨ੍ਹਾਂ ਸਮੂਹ ਬੀਬੀਆਂ ਤੇ ਨੌਜਵਾਨਾਂ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਕਿ ਲੰਗਰ ਤਿਆਰ ਕਰਨ ਤੇ ਵਰਤਾਉਣ ਦੀ ਸੇਵਾ ਲਈ ਪਰਿਵਾਰਾਂ ਸਮੇਤ ਹਾਜ਼ਰੀ ਲਗਵਾ ਕੇ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕਰਨ। ਇਸ ਮੌਕੇ ਕੁਲਵਿੰਦਰ ਸਿੰਘ, ਬਿੰਦਰ ਸਿੰਘ, ਸੁਖਦਿਆਲ ਸਿੰਘ, ਅਮਰਜੀਤ ਸਿੰਘ, ਬਲਿਹਾਰ ਸਿੰਘ, ਦਲਜੀਤ ਸਿੰਘ, ਗੁਰਪ੍ਰੀਤ, ਸਰਬਜੀਤ ਸਿੰਘ, ਮਾਨ ਸਿੰਘ, ਸੋਨੂੰ, ਮਨਵੀਰ ਸਿੰਘ, ਸਰਬਜੋਤ ਸਿੰਘ, ਹਰਜੋਤ ਸਿੰਘ, ਪ੍ਰਭਜੋਤ ਸਿੰਘ, ਜੀਵਨਜੋਤ ਸਿੰਘ, ਮਨਿੰਦਰ ਸਿੰਘ, ਗੁਰਦਿੱਤ ਪ੍ਰੀਤ ਸਿੰਘ, ਗਗਨਦੀਪ ਸਿੰਘ, ਤਰਨਵੀਰ ਸਿੰਘ, ਗੁਰਪਾਲ ਸਿੰਘ, ਗੁਲਜ਼ਾਰ ਸਿੰਘ ਆਦਿ ਵੀ ਹਾਜ਼ਰ ਸਨ।