ਦੰਦਾਂ ਤੇ ਜਬਾੜਿਆਂ ਦਾ 470ਵਾਂ ਫਰੀ ਕੈਂਪ ਲਗਾਇਆ
ਬਲੱਡ ਬੈਂਕ ਫਗਵਾੜਾ ‘ਚ ਲਗਾਇਆ ਦੰਦਾਂ ਤੇ ਜਬਾੜਿਆਂ ਦਾ 470ਵਾਂ ਫਰੀ ਕੈਂਪ
Publish Date: Mon, 16 Feb 2026 09:19 PM (IST)
Updated Date: Mon, 16 Feb 2026 09:21 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸਥਾਨਕ ਗੁਰੂ ਹਰਗੋਬਿੰਦ ਨਗਰ ਵਿਖੇ ਉਦਯੋਗਪਤੀ ਕੇਕੇ ਸਰਦਾਨਾ ਦੀ ਸਰਪ੍ਰਸਤੀ ਹੇਠ ਸੰਚਾਲਿਤ ਬਲੱਡ ਬੈਂਕ ਵਿਚ ਮਾਤਾ ਠਾਕੁਰ ਦੇਵੀ ਤੇ ਨਾਨਕ ਚੰਦ ਸੇਠੀ ਦੀ ਯਾਦ ਨੂੰ ਸਮਰਪਿਤ 470ਵਾਂ ਦੰਦਾਂ ਤੇ ਜਬਾੜਿਆਂ ਦਾ ਫਰੀ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਹਰਬੰਸ ਲਾਲ ਇੰਚਾਰਜ ਬਲੱਡ ਬੈਂਕ ਨੇ ਕੀਤਾ। ਪਤਵੰਤਿਆਂ ਵੱਲੋਂ 7 ਲੋੜਵੰਦ ਬਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡੇ ਤੇ ਬਲੱਡ ਬੈਂਕ ਵੱਲੋਂ ਸਮਾਜ ਸੇਵਾ ‘ਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਕੈਂਪ ਦੌਰਾਨ ਸੀਐੱਮਸੀ ਲੁਧਿਆਣਾ ਤੋਂ ਡਾ. ਤਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਕਰੀਬ 100 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਨੂੰ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਕੈਂਪ ਦੌਰਾਨ ਨਵੇਂ ਜਬਾੜੇ ਬਣਾਉਣ ਦੀ ਅਗਲੀ ਪ੍ਰਕਿਰਿਆ ਪੂਰੀ ਕੀਤੀ ਗਈ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 2 ਮਾਰਚ ਦਿਨ ਸੋਮਵਾਰ ਨੂੰ ਲਗਾਇਆ ਜਾਵੇਗਾ। ਇਸ ਮੌਕੇ ਗੁਲਾਬ ਸਿੰਘ ਠਾਕੁਰ, ਵਿਸ਼ਵਾਮਿੱਤਰ ਸ਼ਰਮਾ, ਮੋਹਨ ਲਾਲ ਤਨੇਜਾ, ਗੁਲਸ਼ਨ ਕਪੂਰ, ਹਰਵਿੰਦਰ ਸਿੰਘ, ਰਮਨ ਨਹਿਰਾ, ਤਾਰਾ ਚੰਦ ਚੁੰਬਰ, ਸੁਧਾ ਬੇਦੀ ਆਦਿ ਹਾਜ਼ਰ ਸਨ।