ਦੰਦਾਂ ਤੇ ਜਬਾੜਿਆਂ ਦਾ 471ਵਾਂ ਫਰੀ ਕੈਂਪ ਲਗਾਇਆ
ਬਲੱਡ ਬੈਂਕ ਫਗਵਾੜਾ ‘ਚ ਲਗਾਇਆ ਦੰਦਾਂ ਤੇ ਜਬਾੜਿਆਂ ਦਾ 471ਵਾਂ ਫਰੀ ਕੈਂਪ
Publish Date: Mon, 16 Mar 2026 08:26 PM (IST)
Updated Date: Mon, 16 Mar 2026 08:28 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸਥਾਨਕ ਗੁਰੂ ਹਰਗੋਬਿੰਦ ਨਗਰ ਵਿਖੇ ਉਦਯੋਗਪਤੀ ਕੇਕੇ ਸਰਦਾਨਾ ਦੀ ਸਰਪ੍ਰਸਤੀ ਹੇਠ ਸੰਚਾਲਿਤ ਬਲੱਡ ਬੈਂਕ ਵਿਚ ਮਾਤਾ ਠਾਕੁਰ ਦੇਵੀ ਤੇ ਨਾਨਕ ਚੰਦ ਸੇਠੀ ਦੀ ਯਾਦ ਨੂੰ ਸਮਰਪਿਤ 472ਵਾਂ ਦੰਦਾਂ ਤੇ ਜਬਾੜਿਆਂ ਦਾ ਫਰੀ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ, ਜਿਸ ਦਾ ਉਦਘਾਟਨ ਬਤੌਰ ਮੁੱਖ ਮਹਿਮਾਨ ਪਹੁੰਚੇ ਸ਼੍ਰੀ ਮਹਾਵੀਰ ਜੈਨ ਮਾਡਲ ਸਕੂਲ ਦੇ ਪ੍ਰਿੰਸੀਪਲ ਤਾਜਪ੍ਰੀਤ ਕੌਰ ਵੱਲੋਂ ਕੀਤਾ ਗਿਆ। ਉਨ੍ਹਾਂ ਦੇ ਨਾਲ ਮੈਡਮ ਸ਼ਸ਼ੀ ਤੇ ਜੀਆਰਡੀ ਐਜੂਕੇਸ਼ਨਲ ਟਰੱਸਟ ਤੋਂ ਤਾਰਾ ਚੰਦ ਚੁੰਬਰ ਨੇ ਵੀ ਉਚੇਰੇ ਤੌਰ ’ਤੇ ਹਾਜ਼ਰੀ ਲਗਵਾਈ। ਪਤਵੰਤਿਆਂ ਵੱਲੋਂ 10 ਲੋੜਵੰਦ ਬਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡੇ ਗਏ ਤੇ ਬਲੱਡ ਬੈਂਕ ਵੱਲੋਂ ਸਮਾਜ ਸੇਵਾ ‘ਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਕੈਂਪ ਦੌਰਾਨ ਸੀਐੱਮਸੀ ਲੁਧਿਆਣਾ ਤੋਂ ਡਾ. ਤਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪਹੁੰਚੀ ਮਾਹਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਕਰੀਬ 102 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਨੂੰ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਕੈਂਪ ਦੌਰਾਨ ਨਵੇਂ ਜਬਾੜੇ ਬਣਾਉਣ ਦੀ ਅਗਲੀ ਪ੍ਰਕਿਰਿਆ ਪੂਰੀ ਕੀਤੀ ਗਈ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 1 ਅਪ੍ਰੈਲ ਦਿਨ ਬੁੱਧਵਾਰ ਨੂੰ ਲਗਾਇਆ ਜਾਵੇਗਾ। ਇਸ ਮੌਕੇ ਮੋਹਨ ਲਾਲ ਤਨੇਜਾ, ਗੁਲਸ਼ਨ ਕਪੂਰ, ਕੁਲਦੀਪ ਦੁੱਗਲ, ਐੱਨਐੱਸ ਸੈਣੀ, ਸੁਧਾ ਬੇਦੀ, ਰੂਪ ਲਾਲ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।