ਬਲੱਡ ਬੈਂਕ ’ਚ ਦੰਦਾਂ ਤੇ ਜਬਾੜਿਆਂ ਦਾ ਲਾਇਆ ਮੁਫ਼ਤ ਕੈਂਪ
ਬਲੱਡ ਬੈਂਕ ਫਗਵਾੜਾ ‘ਚ ਲਗਾਇਆ ਦੰਦਾਂ ਤੇ ਜਬਾੜਿਆਂ ਦਾ 476ਵਾਂ ਫਰੀ ਕੈਂਪ
Publish Date: Sun, 17 May 2026 06:41 PM (IST)
Updated Date: Sun, 17 May 2026 06:42 PM (IST)

ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਉਦਯੋਗਪਤੀ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਹੇਠ ਸਥਾਨਕ ਗੁਰੂ ਹਰਗੋਬਿੰਦ ਨਗਰ ਵਿਖੇ ਸੰਚਾਲਿਤ ਬਲੱਡ ਬੈਂਕ ਵਿਖੇ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਯਾਦ ਨੂੰ ਸਮਰਪਿਤ 476ਵਾਂ ਦੰਦਾਂ ਅਤੇ ਜਬਾੜਿਆਂ ਦਾ ਮੁਫ਼ਤ ਕੈਂਪ ਬਲਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਾਇਆ ਗਿਆ। ਜਿਸ ਦਾ ਉਦਘਾਟਨ ਬਤੌਰ ਮੁੱਖ ਮਹਿਮਾਨ ਪਹੁੰਚੇ ਇੰਜੀਨੀਅਰ ਹਰਦੀਪ ਸਿੰਘ ਐਕਸੀਅਨ ਪਾਵਰਕਾਮ ਫਗਵਾੜਾ ਵੱਲੋਂ ਕੀਤਾ ਗਿਆ। ਸਤਿਕਾਰਤ ਮਹਿਮਾਨਾਂ ਵਜੋਂ ਉਦਯੋਗਪਤੀ ਮਹਿੰਦਰ ਸੇਠੀ, ਤ੍ਰਿਪਤਾ ਸੇਠੀ ਨੇ ਹਾਜ਼ਰੀ ਲਗਵਾਈ। ਪਤਵੰਤਿਆਂ ਵੱਲੋਂ 6 ਲੋੜਵੰਦ ਬਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡੇ ਗਏ ਅਤੇ ਬਲੱਡ ਬੈਂਕ ਵੱਲੋਂ ਸਮਾਜ ਸੇਵਾ ’ਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਕੈਂਪ ਦੌਰਾਨ ਸੀਐੱਮਸੀ ਲੁਧਿਆਣਾ ਤੋਂ ਡਾ. ਤਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਕਰੀਬ 115 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਨੂੰ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਕੈਂਪ ਦੌਰਾਨ ਨਵੇਂ ਜਬਾੜੇ ਬਣਾਉਣ ਦੀ ਅਗਲੀ ਪ੍ਰਕਿਰਿਆ ਪੂਰੀ ਕੀਤੀ ਗਈ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 1 ਜੂਨ ਸੋਮਵਾਰ ਨੂੰ ਲਾਇਆ ਜਾਵੇਗਾ। ਇਸ ਮੌਕੇ ਠਾਕੁਰ ਗੁਲਾਬ ਸਿੰਘ, ਤਾਰਾ ਚੰਦ ਚੁੰਬਰ, ਮੋਹਨ ਲਾਲ ਤਨੇਜਾ, ਗੁਲਸ਼ਨ ਕਪੂਰ, ਸੁਧਾ ਬੇਦੀ, ਰੂਪ ਲਾਲ, ਮੁਕੇਸ਼ ਕੁਮਾਰ ਐੱਨਐੱਸ ਸੈਣੀ, ਰਮਨ ਨਹਿਰਾ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।